Nihang Singh shot dead in Baba Bakala
ਬਾਬਾ ਬਕਾਲਾ ਵਿਖੇ ਨਿਹੰਗ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ
ਬਾਬਾ ਬਕਾਲਾ (ਆਵਾਜ਼ਿ ਕੌਮ ਬਿਊਰੋ)- ਬਾਬਾ ਬਕਾਲਾ ਵਿਖੇ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਪੁੱਤਰ ਰਾਜਾ ਸਿੰਘ ਵਾਸੀ ਪਿੰਡ ਮਿਗਲਾਨੀ ਦੇ ਰੂਪ ਵਿਚ ਹੋਈ ਹੈ। ਨਿਹੰਗ ਸਰਬਜੀਤ ਸਿੰਘ ਦੇ ਸਰੀਰ ‘ਤੇ ਦੋ ਗੋਲੀਆਂ ਲੱਗਣ ਦੇ ਨਿਸ਼ਾਨ ਮਿਲੇ ਹਨ। ਨਿਹੰਗ ਸਿੰਘ ਦੀ ਲਾਸ਼ ਸਿਵਲ ਹਸਪਤਾਲ ਦੇ ਪਿਛਿਓਂ ਬਰਾਮਦ ਹੋਈ ਹੈ। ਸਰਬਜੀਤ ਸਿੰਘ ਬਾਬਾ ਬਕਾਲਾ ਵਿਖੇ ਚੱਲ ਰਹੇ ਰੱਖੜ ਪੁੰਨਿਆਂ ਦਾ ਮੇਲਾ ਦੇਖਣ ਆਇਆ ਸੀ, ਜਿਸ ਦਾ ਰਾਤ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਹ ਕਤਲ ਕਿਸ ਵੱਲੋਂ ਅਤੇ ਕਿਉਂ ਕੀਤਾ ਗਿਆ, ਫਿਲਹਾਲ ਇਸ ਦੀ ਅਜੇ ਤਕ ਜਾਣਕਾਰੀ ਨਹੀਂ ਮਿਲ ਸਕੀ ਹੈ। ਵਾਰਦਾਤ ਦੀ ਸੂਚਨਾ ਮਿਲਣ ਮਗਰੋਂ ਥਾਣਾ ਬਾਬਾ ਬਕਾਲਾ ਪੁਲਸ ਅਤੇ ਉਚ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਇਸ ਕਤਲ ਕਾਂਡ ਦੀ ਵੱਖ ਵੱਖ ਐਂਗਲਾਂ ਤੋਂ ਜਾਂਚ ਕਰ ਰਹੀ ਹੈ। ਪੁਲਸ ਵੱਲੋਂ ਇਲਾਕੇ ਵਿਚ ਲੱਗੇ ਵੱਖ-ਵੱਖ ਸੀ. ਸੀ. ਟੀ. ਵੀ. ਕੈਮਰੇ ਵੀ ਖੰਘਾਲੇ ਜਾ ਰਹੇ ਹਨ ਤਾਂ ਜੋ ਕਾਤਲਾਂ ਬਾਰੇ ਕੋਈ ਸੁਰਾਗ ਮਿਲ ਸਕੇ।

