New Parties Emerging with Aim to Destroy the Country: Nitin Nabin
ਦੇਸ਼ ਨੂੰ ਤਬਾਹ ਕਰਨ ਦੇ ਉਦੇਸ਼ ਨਾਲ ਨਵੀਆਂ ਪਾਰਟੀਆਂ ਉੱਭਰ ਰਹੀਆਂ ਹਨ: ਨਿਤਿਨ ਨਬੀਨ

ਨਵੀਂ ਦਿੱਲੀ, 30 ਜੂਨ 2026 – ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਆਪਣੇ ਸੰਬੋਧਨ ਦੌਰਾਨ ਕੁਝ ਸਿਆਸੀ ਪਾਰਟੀਆਂ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਵਿੱਚ ਅਜਿਹੀਆਂ ਤਾਕਤਾਂ ਉੱਭਰ ਰਹੀਆਂ ਹਨ ਜਿਨ੍ਹਾਂ ਦਾ ਮਕਸਦ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਨੁਕਸਾਨ ਪਹੁੰਚਾਉਣਾ ਹੈ।
ਨਿਤਿਨ ਨਬੀਨ ਨੇ ਕਿਹਾ, “ਦੇਸ਼ ਨੂੰ ਤਬਾਹ ਕਰਨ ਦੇ ਉਦੇਸ਼ ਨਾਲ ਦੇਸ਼ ‘ਚ ਨਵੇਂ ਵਾਇਰਸ ਅਤੇ ਕਾਕਰੋਚ ਵਰਗੀਆਂ ਪਾਰਟੀਆਂ ਉੱਭਰ ਰਹੀਆਂ ਹਨ। ਇਹੀ ਉਹ ਹਨ ਜੋ ਦੇਸ਼ ਨੂੰ ਟੁਕੜਿਆਂ ਵਿੱਚ ਵੰਡਣਾ ਚਾਹੁੰਦੇ ਹਨ।”
ਉਨ੍ਹਾਂ ਆਪਣੇ ਸੰਬੋਧਨ ਦੌਰਾਨ ਲੋਕਾਂ ਨੂੰ ਅਜਿਹੀਆਂ ਤਾਕਤਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਵਿਕਾਸ ਨੂੰ ਸਭ ਤੋਂ ਉੱਪਰ ਰੱਖਣਾ ਸਮੇਂ ਦੀ ਲੋੜ ਹੈ।
ਨਿਤਿਨ ਨਬੀਨ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਮਾਹੌਲ ਗਰਮਾ ਗਿਆ ਹੈ ਅਤੇ ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਇਸ ‘ਤੇ ਆਪਣੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ।
