Nitin Nabin visited Gurdwara Sri Rakab Ganj Sahib on the occasion of the Prakash Purab (birth anniversary) of Sri Guru Nanak Dev Ji and paid his respects
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਪੁੱਜੇ ਨਿਤਿਨ ਨਬੀਨ, ਟੇਕਿਆ ਮੱਥਾ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਮੰਗਲਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ। ਸਿੱਖ ਧਰਮ ਦੇ ਪਹਿਲੇ ਗੁਰੂ, ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਮੰਗਲਵਾਰ ਨੂੰ ਮਨਾਇਆ ਜਾ ਰਿਹਾ ਹੈ। ਨਬੀਨ ਨੇ ਸੋਸ਼ਲ ਮੀਡੀਆ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਨੇ X ‘ਤੇ ਲਿਖਿਆ, “‘ਨਾਮ ਜਪੋ, ਕਿਰਤ ਕਰੋ, ਵੰਡ ਛਕੋ’ ਦੇ ਸੰਦੇਸ਼ ਰਾਹੀਂ ਗੁਰੂ ਸਾਹਿਬ ਨੇ ਮਨੁੱਖਤਾ ਨੂੰ ਪਰਮਾਤਮਾ ਨੂੰ ਯਾਦ ਕਰਨਾ ਅਤੇ ਸਦਭਾਵਨਾ ਨਾਲ ਰਹਿਣਾ ਸਿਖਾਇਆ। ਉਨ੍ਹਾਂ ਦੁਆਰਾ ਸ਼ੁਰੂ ਕੀਤੀ ਗਈ ਲੰਗਰ ਦੀ ਪਰੰਪਰਾ ਸਮਾਜਿਕ ਵਿਤਕਰੇ ਨੂੰ ਖਤਮ ਕਰਕੇ ਸਮਾਨਤਾ, ਸੇਵਾ ਅਤੇ ਭਾਈਚਾਰੇ ਦਾ ਸੰਦੇਸ਼ ਦਿੰਦੀ ਰਹੀ ਹੈ। ਗੁਰੂ ਸਾਹਿਬ ਦੀਆਂ ਸਿੱਖਿਆਵਾਂ ਸਾਨੂੰ ਸੇਵਾ, ਸਦਭਾਵਨਾ ਅਤੇ ਮਨੁੱਖੀ ਭਲਾਈ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਰਹਿੰਦੀਆਂ ਹਨ।”

