AAP ਵਿਧਾਇਕ ਹਰਮੀਤ ਪਠਾਨਮਾਜਰਾ ਨੂੰ ਨਹੀਂ ਮਿਲੀ ਰਾਹਤ, ਪਟਿਆਲਾ ਕੋਰਟ ‘ਚ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਮੁਲਤਵੀ, 8 ਸਤੰਬਰ ਨੂੰ ਅਗਲੀ ਸੁਣਵਾਈ

ਪਟਿਆਲਾ, 5 ਸਤੰਬਰ 2025 ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਹਰਮੀਤ ਪਠਾਨਮਾਜਰਾ ਨੂੰ ਪਟਿਆਲਾ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ, ਜਿਸ ਦੀ ਅਗਲੀ ਸੁਣਵਾਈ 8 ਸਤੰਬਰ 2025 ਨੂੰ ਹੋਵੇਗੀ। ਇਹ ਫੈਸਲਾ ਅੱਜ ਦਿਨ ਵਿੱਚ ਹੋਇਆ, ਜਦੋਂ ਪਠਾਨਮਾਜਰਾ ਪਿਛਲੇ ਤਿੰਨ ਦਿਨਾਂ ਤੋਂ ਫ਼ਰਾਰ ਚੱਲ ਰਹੇ ਹਨ।
ਜਾਣਕਾਰੀ ਮੁਤਾਬਿਕ, ਪਠਾਨਮਾਜਰਾ ਖਿਲਾਫ਼ ਗੰਭੀਰ ਦੋਸ਼ਾਂ ਸਦਕਾ ਪੁਲਿਸ ਵੱਲੋਂ ਗ੍ਰਿਫਤਾਰੀ ਦੀ ਕਾਰਵਾਈ ਜਾਰੀ ਹੈ, ਪਰ ਉਹ ਲਗਾਤਾਰ ਪੁਲਿਸ ਦੀ ਪਹੁੰਚ ਤੋਂ ਬਚਦੇ ਆ ਰਹੇ ਹਨ। ਇਸ ਮਾਮਲੇ ਨੇ ਸਿਆਸੀ ਵਰਤਾਰੇ ਨੂੰ ਹੋਰ ਤਿੱਖਾ ਕਰ ਦਿੱਤਾ ਹੈ

