ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਵੱਡਾ ਸਿਆਸੀ ਬਲ, ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ’ਚ ਨਾਰਵੇ ਦੇ ਹਰਿੰਦਰ ਸਿੰਘ ਖਾਲਸਾ ਤੇ SSF ਪ੍ਰਧਾਨ ਮੇਜਰ ਸਿੰਘ ਸਮੇਤ ਆਗੂ ਸ਼ਾਮਿਲ

ਅੰਮ੍ਰਿਤਸਰ, 15 ਅਗਸਤ 2025 ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇਕ ਵੱਡਾ ਸਿਆਸੀ ਬਲ ਮਿਲਿਆ, ਜਦੋਂ ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ’ਚ ਸਾਬਕਾ MP ਹਰਿੰਦਰ ਸਿੰਘ ਖਾਲਸਾ (ਨਾਰਵੇ) ਆਪਣੇ ਸਾਥੀਆਂ ਸਮੇਤ ਪਾਰਟੀ ’ਚ ਸ਼ਾਮਿਲ ਹੋਏ। ਇਸੇ ਦੌਰਾਨ ਸਿੱਖ ਸਟੂਡੈਂਟ ਫੈਡਰੇਸ਼ਨ (SSF) ਦੇ ਪ੍ਰਧਾਨ ਸਰਦਾਰ ਮੇਜਰ ਸਿੰਘ ਨੇ ਆਪਣੀ ਫੈਡਰੇਸ਼ਨ ਭੰਗ ਕਰਕੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਦਾ ਐਲਾਨ ਕੀਤਾ।
ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ’ਚ ਸਰਦਾਰ ਇਕਬਾਲ ਸਿੰਘ ਝੂੰਦਾਂ, ਸੰਤਾ ਸਿੰਘ ਉਮੈਦਪੁਰੀ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਸੁਰਿੰਦਰ ਕੌਰ ਦਿਆਲ, ਸਰਦਾਰ ਪਰਮਿੰਦਰ ਸਿੰਘ, ਸਰਦਾਰ ਗੁਰਦੀਪ ਸਿੰਘ, ਅਤੇ ਗੁਰਸਾਹਿਬ ਸਿੰਘ ਵੀ ਮੌਜੂਦ ਸਨ। ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਵੇਂ ਸ਼ਾਮਿਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਉਮੀਦ ਜਤਾਈ ਕਿ ਇਹ ਸ਼ਾਮਿਲਗੀ ਪੰਥਕ ਸੰਘਰਸ਼ ਨੂੰ ਮਜ਼ਬੂਤ ਕਰੇਗੀ।