Old building collapses in Vivek Vihar; 2 people, including a child, die
ਵਿਵੇਕ ਵਿਹਾਰ ‘ਚ ਪੁਰਾਣੀ ਇਮਾਰਤ ਡਿੱਗੀ, ਇਕ ਜਵਾਕ ਸਣੇ 2 ਲੋਕਾਂ ਦੀ ਮੌਤ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)-ਪੂਰਬੀ ਦਿੱਲੀ ਦੇ ਵਿਵੇਕ ਵਿਹਾਰ ਖੇਤਰ ‘ਚ ਮੰਗਲਵਾਰ ਸਵੇਰੇ ਇਕ ਪੁਰਾਣੀ 2 ਮੰਜ਼ਿਲਾ ਇਮਾਰਤ ਡਿੱਗ ਗਈ, ਜਿਸ ‘ਚ ਇਕ ਬੱਚੇ ਸਮੇਤ 2 ਲੋਕਾਂ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਫਾਇਰ ਸਰਵਿਸ ਦੇ ਅਨੁਸਾਰ, ਇਮਾਰਤ ਢਹਿਣ ਦੀ ਸੂਚਨਾ ਸਵੇਰੇ 10:13 ਵਜੇ ਮਿਲੀ, ਜਿਸ ਤੋਂ ਬਾਅਦ ਐਮਰਜੈਂਸੀ ਟੀਮਾਂ ਮੌਕੇ ‘ਤੇ ਪਹੁੰਚੀਆਂ। ਅਧਿਕਾਰੀ ਨੇ ਕਿਹਾ,”6 ਤੋਂ 7 ਲੋਕਾਂ ਨੂੰ ਮਲਬੇ ‘ਚੋਂ ਕੱਢ ਕੇ ਜ਼ਖ਼ਮੀ ਹਾਲਤ ‘ਚ ਹਸਪਤਾਲ ਪਹੁੰਚਾਇਆ ਗਿਆ।” ਮੌਕੇ ‘ਤੇ ਬਚਾਅ ਮੁਹਿੰਮ ਜਾਰੀ ਹੈ। ਇਹ ਹਾਦਸਾ ਅਜਿਹੇ ਸਮੇਂ ਹੋਇਆ ਹੈ, ਜਦੋਂ ਪਿਛਲੇ ਕੁਝ ਮਹੀਨਿਆਂ ‘ਚ ਦਿੱਲੀ ‘ਚ ਇਮਾਰਤ ਡਿੱਗਣ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਸਤੰਬਰ ‘ਚ ਸੱਤਿਆ ਨਿਕੇਤਨ ਵਿਖੇ ਪੀਜੀ ਰਿਹਾਇਸ਼ ਵਾਲੀ ਪੰਜ ਮੰਜ਼ਿਲਾ ਇਮਾਰਤ ਢਹਿ ਗਈ, ਜਿਸ ‘ਚ ਵਿਦਿਆਰਥੀਆਂ ਸਮੇਤ 7 ਲੋਕਾਂ ਦੀ ਮੌਤ ਹੋ ਗਈ ਸੀ। ਉੱਥੇ ਹੀ 5 ਨਵੰਬਰ ਨੂੰ ਪੁਰਾਣੀ ਦਿੱਲੀ ਦੇ ਹੌਜ਼ ਕਾਜ਼ੀ ‘ਚ ਨਿਰਮਾਣ ਅਧੀਨ ਤਿੰਨ ਮੰਜ਼ਿਲਾ ਇਮਾਰਤ ਢਹਿ ਜਾਣ ਨਾਲ 6 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 15 ਨਵੰਬਰ ਨੂੰ ਪਹਾੜਗੰਜ ‘ਚ ਇਕ ਹੋਰ ਇਮਾਰਤ ਢਹਿ ਜਾਣ ਕਾਰਨ ਕਈ ਲੋਕ ਜ਼ਖਮੀ ਹੋ ਗਏ ਸਨ।

