Only 5% Contribution of Punjab-Haryana Stubble Burning in Delhi Pollution
ਦਿੱਲੀ ਪ੍ਰਦੂਸ਼ਣ ਵਿੱਚ ਪੰਜਾਬ-ਹਰਿਆਣਾ ਦੀ ਪਰਾਲੀ ਦਾ ਸਿਰਫ਼ 5% ਯੋਗਦਾਨ

14 ਫਰਵਰੀ 2026 – ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦਿੱਲੀ ਦੇ ਵਧਦੇ ਪ੍ਰਦੂਸ਼ਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਦੇ ਖੇਤਾਂ ਵਿੱਚੋਂ ਪਰਾਲੀ ਦਾ ਧੂੰਆਂ ਦਿੱਲੀ ਦੇ ਪ੍ਰਦੂਸ਼ਣ ਵਿੱਚ ਸਿਰਫ਼ 5% ਯੋਗਦਾਨ ਪਾਉਂਦਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਦੂਸ਼ਣ ਲਈ ਸਿਰਫ਼ ਪਰਾਲੀ ਦੇ ਧੂੰਏਂ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾ ਸਕਦਾ।
ਚੌਹਾਨ ਨੇ ਕਿਹਾ ਕਿ ਦਿੱਲੀ ਦਾ ਪ੍ਰਦੂਸ਼ਣ ਵੱਡੇ ਪੱਧਰ ‘ਤੇ ਵਾਹਨਾਂ ਦੇ ਧੂੰਏਂ, ਉਦਯੋਗਾਂ ਦੇ ਨਿਕਾਸ ਅਤੇ ਨਿਰਮਾਣ ਕੰਮਾਂ ਕਾਰਨ ਵਧ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਆਗ ਲਾਉਣ ਤੋਂ ਰੋਕਣ ਲਈ ਸਰਕਾਰ ਵੱਲੋਂ ਚੱਲ ਰਹੇ ਪ੍ਰੋਗਰਾਮਾਂ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਦੇ ਵਿਕਲਪਕ ਉਪਯੋਗ ਲਈ ਵੱਡੀ ਮੱਦਦ ਦਿੱਤੀ ਹੈ। ਇਸ ਬਿਆਨ ਨਾਲ ਪੰਜਾਬ ਅਤੇ ਹਰਿਆਣਾ ਵਿੱਚ ਰਾਜਨੀਤਕ ਚਰਚਾ ਤੇਜ਼ ਹੋ ਗਈ ਹੈ ਅਤੇ ਵਿਰੋਧੀ ਪਾਰਟੀਆਂ ਨੇ ਕੇਂਦਰ ਸਰਕਾਰ ‘ਤੇ ਦਿੱਲੀ ਦੇ ਪ੍ਰਦੂਸ਼ਣ ਨੂੰ ਰੋਕਣ ਵਿੱਚ ਨਾਕਾਮੀ ਦਾ ਦੋਸ਼ ਲਾਇਆ ਹੈ।
ਪ੍ਰਦੂਸ਼ਣ ਦੇ ਇਸ ਮਸਲੇ ਨੇ ਉੱਤਰ ਭਾਰਤ ਵਿੱਚ ਵੱਡੀ ਚਿੰਤਾ ਪੈਦਾ ਕਰ ਰੱਖੀ ਹੈ ਅਤੇ ਕਈ ਵਾਰ ਪੰਜਾਬ-ਹਰਿਆਣਾ ਦੇ ਕਿਸਾਨਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਰਿਹਾ ਹੈ। ਕੇਂਦਰੀ ਮੰਤਰੀ ਦੇ ਬਿਆਨ ਨੇ ਇਸ ਵਿਵਾਦ ਨੂੰ ਮੁੜ ਤੇਜ਼ ਕਰ ਦਿੱਤਾ ਹੈ।
