Over 1,900 cases of child violence and abuse in Pakistan
ਪਾਕਿਸਤਾਨ ਵਿਚ ਬਾਲ ਹਿੰਸਾ ਅਤੇ ਦੁਰਵਿਵਹਾਰ ਦੇ 1,900 ਤੋਂ ਵੱਧ ਮਾਮਲੇ
ਇਸਲਾਮਾਬਾਦ (ਆਵਾਜ਼ਿ ਕੌਮ ਬਿਊਰੋ)- ਪਾਕਿਸਤਾਨ ਵਿਚ ਇਸ ਸਾਲ ਦੇ ਸ਼ੁਰੂਆਤੀ 6 ਮਹੀਨਿਆਂ ਵਿਚ ਬੱਚਿਆਂ ਖ਼ਿਲਾਫ਼ ਹਿੰਸਾ ਅਤੇ ਦੁਰਵਿਵਹਾਰ ਦੇ 1,900 ਤੋਂ ਵੱਧ ਮਾਮਲੇ ਸਾਹਮਣੇ ਆਏ। ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀ. ਪੀ.) ਦੀ ਉਪ ਪ੍ਰਧਾਨ ਅਤੇ ਸੰਸਦ ਮੈਂਬਰ ਸ਼ੈਰੀ ਰਹਿਮਾਨ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਇਕ ਬਿਆਨ ਜਾਰੀ ਕਰ ਕੇ ਇਨ੍ਹਾਂ ਘਟਨਾਵਾਂ ’ਤੇ ਡੂੰਘੀ ਚਿੰਤਾ ਪ੍ਰਗਟਾਉਂਦੇ ਹੋਏ ਕਿਹਾ, ‘‘ਇਨ੍ਹਾਂ ਮਾਮਲਿਆਂ ਦਾ ਪੱਧਰ ਬਹੁਤ ਚਿੰਤਾਜਨਕ ਹੈ। ਜਨਵਰੀ ਤੋਂ ਜੂਨ 2026 ਦੇ ਵਿਚਕਾਰ ਬੱਚਿਆਂ ਖ਼ਿਲਾਫ਼ ਹਿੰਸਾ ਅਤੇ ਦੁਰਵਿਵਹਾਰ ਦੇ ਕੁੱਲ 1,914 ਮਾਮਲੇ ਦਰਜ ਕੀਤੇ ਗਏ।’’ ਰਹਿਮਾਨ ਨੇ ਕਿਹਾ, ‘‘ਬੱਚਿਆਂ ਨੂੰ ਨਿਸ਼ਾਨਾ ਬਣਾਉਣ ਵਾਲਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਛੋਟ ਨਹੀਂ ਦਿੱਤੀ ਜਾ ਸਕਦੀ। ਅਸੀਂ ਉਨ੍ਹਾਂ ਬੱਚਿਆਂ ਦੀ ਗੱਲ ਕਰ ਰਹੇ ਹਾਂ ਜਿਨ੍ਹਾਂ ਦੀ ਸੁਰੱਖਿਆ ਉਨ੍ਹਾਂ ਦੇ ਪਰਿਵਾਰਾਂ, ਭਾਈਚਾਰਿਆਂ ਅਤੇ ਸਰਕਾਰ ਨੂੰ ਕਰਨੀ ਚਾਹੀਦੀ ਹੈ ਪਰ ਇਸ ਦੀ ਬਜਾਏ ਉਹ ਹਿੰਸਾ ਅਤੇ ਦੁਰਵਿਵਹਾਰ ਦੇ ਸ਼ਿਕਾਰ ਹੋ ਰਹੇ ਹਨ। ਪਾਕਿਸਤਾਨ ਦੀ ਸੰਸਦ ਦੇ ਉਪਰਲੇ ਸਦਨ ਸੈਨੇਟ ਦੀ ਮੈਂਬਰ ਰਹਿਮਾਨ ਨੇ ਕਿਹਾ ਕਿ ਕੁੱਲ ਮਾਮਲਿਆਂ ’ਚੋਂ 80 ਫ਼ੀਸਦੀ ਮਾਮਲੇ ਪੰਜਾਬ ਸੂਬੇ ਤੋਂ ਹਨ।

