“2 Pakistan Nationals Held by BSF After Entering India”
ਸਰਹੱਦ ਪਾਰ ਕਰ ਭਾਰਤ ‘ਚ ਦਾਖਲ ਹੋਏ 2 ਪਾਕਿਸਤਾਨੀ ਗ੍ਰਿਫ਼ਤਾਰ

22 ਮਈ 2026, ਸਰਹੱਦੀ ਇਲਾਕਾ – Border Security Force ਨੇ ਸਰਹੱਦ ਪਾਰ ਕਰਕੇ ਭਾਰਤ ਵਿੱਚ ਦਾਖਲ ਹੋਏ 2 ਪਾਕਿਸਤਾਨੀ ਨਾਗਰਿਕਾਂ ਨੂੰ ਗੱਡੀ ਸਮੇਤ ਕਾਬੂ ਕਰ ਲਿਆ ਹੈ।
ਸੁਰੱਖਿਆ ਏਜੰਸੀਆਂ ਮੁਤਾਬਕ ਦੋਵੇਂ ਵਿਅਕਤੀ ਸਰਹੱਦ ਪਾਰ ਕਰਕੇ ਭਾਰਤੀ ਇਲਾਕੇ ਵਿੱਚ ਦਾਖਲ ਹੋਏ ਸਨ, ਜਿਨ੍ਹਾਂ ਨੂੰ ਬੀਐਸਐਫ਼ ਵੱਲੋਂ ਤੁਰੰਤ ਹਿਰਾਸਤ ਵਿੱਚ ਲਿਆ ਗਿਆ।
ਫਿਲਹਾਲ ਦੋਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਏਜੰਸੀਆਂ ਇਹ ਪਤਾ ਲਗਾਉਣ ਵਿੱਚ ਜੁਟੀਆਂ ਹਨ ਕਿ ਉਹ ਗਲਤੀ ਨਾਲ ਭਾਰਤ ਵਿੱਚ ਦਾਖਲ ਹੋਏ ਜਾਂ ਇਸ ਪਿੱਛੇ ਕੋਈ ਸਾਜ਼ਿਸ਼ ਹੈ।
ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਵੱਖ-ਵੱਖ ਏਜੰਸੀਆਂ ਵੱਲੋਂ ਜਾਂਚ ਜਾਰੀ ਹੈ।
