Pargat Singh arrived at Sri Anandpur Sahib before the swearing-in ceremony and paid obeisance at Takht Sri Kesgarh Sahib
ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਟੇਕਿਆ ਮੱਥਾ
ਜਲੰਧਰ (ਆਵਾਜ਼ਿ ਕੌਮ ਬਿਊਰੋ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਅੱਜ ਯਾਨੀ ਐਤਵਾਰ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਪ੍ਰਧਾਨ ਅਹੁਦੇ ਦਾ ਚਾਰਜ ਸੰਭਾਲਣਗੇ। ਪਾਰਟੀ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਠੀਕ ਪਹਿਲਾਂ ਪਰਗਟ ਸਿੰਘ ਆਪਣੀ ਪਤਨੀ ਬਰਿੰਦਰ ਪ੍ਰੀਤ ਕੌਰ ਨਾਲ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਖੁਸ਼ਹਾਲੀ, ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਅਹੁਦਾ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਆਨੰਦਪੁਰ ਸਾਹਿਬ ਵਿਖੇ ਪ੍ਰਸਾਦ ਕਰਵਾਉਂਦੇ ਹੋਏ ਮੱਥਾ ਟੇਕਿਆ ਅਤੇ ਗੁਰੂਬਾਣੀ ਕੀਰਤਨ ਸਰਵਨ ਕੀਤਾ।

