Parvinder Jhota’s father has given up food and water, and has made a major announcement
ਪਰਵਿੰਦਰ ਝੋਟਾ ਦੇ ਪਿਤਾ ਨੇ ਛੱਡਿਆ ਅੰਨ੍ਹ-ਪਾਣੀ, ਕੀਤਾ ਵੱਡਾ ਐਲਾਨ
ਚੰਡੀਗੜ੍ਹ/ਮਾਨਸਾ (ਆਵਾਜ਼ਿ ਕੌਮ ਬਿਊਰੋ)- ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਅੰਨ੍ਹ ਪਾਣੀ ਛੱਡਣ ਦਾ ਐਲਾਨ ਕੀਤਾ ਹੈ। ਪਰਵਿੰਦਰ ਦੇ ਪੋਸਟਮਾਰਟਮ ਮੌਕੇ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭੀਮ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅੱਜ ਤੋਂ ਅੰਨ੍ਹ ਪਾਣੀ ਛੱਡ ਦਿੱਤਾ ਹੈ। ਉਹ ਹੁਣ ਕੁੱਝ ਵੀ ਨਹੀਂ ਖਾਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮਾਨਸਾ ਦੇ ਐੱਸ. ਐੱਸ. ਪੀ. ਦਾ ਤਬਾਦਲਾ ਨਹੀਂ ਹੋ ਜਾਂਦਾ ਅਤੇ ਉਨ੍ਹਾਂ ਉਪਰ ਵਿਭਾਗੀ ਕਾਰਵਾਈ ਨਹੀਂ ਹੁੰਦੀ, ਉਨ੍ਹਾਂ ਦਾ ਫ਼ੈਸਲਾ ਨਹੀਂ ਬਦਲੇਗਾ। ਇਸ ਦੌਰਾਨ ਉਨ੍ਹਾਂ ਸਰਕਾਰ ਵੱਲੋਂ ਕੀਤੀ ਗਈ 2 ਕਰੋੜ ਰੁਪਏ ਦੀ ਮਾਲੀ ਸਹਾਇਤਾ ਅਤੇ ਝੋਟੇ ਦੀ ਪਤਨੀ ਨੂੰ ਦਿੱਤੀ ਸਰਕਾਰੀ ਨੌਕਰੀ ਬਾਰੇ ਆਖਿਆ ਕਿ ਨਾ ਤਾਂ ਉਨ੍ਹਾਂ ਨੂੰ ਪੈਸਾ ਚਾਹੀਦਾ ਹੈ ਅਤੇ ਨਾ ਹੀ ਉਨ੍ਹਾਂ ਦੀ ਨੂੰਹ ਨੂੰ ਨੌਕਰੀ। ਪੰਜਾਬ ਸਰਕਾਰ ਦਿੱਤੀ ਗਈ ਸੁਰੱਖਿਆ ਵੀ ਭਾਵੇਂ ਲੈ ਲਵੇ ਪਰ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨ ਲਈਆਂ ਜਾਂਦੀਆਂ ਉਹ ਸ਼ਾਂਤ ਨਹੀਂ ਬੈਠਣਗੇ।

