ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦਾ ਸਵਰਗਵਾਸ: ਪੰਥਕ ਲੜਾਈ ਅਤੇ ਸਿੱਖ ਸਿਆਸਤ ਵਿੱਚ ਸਰਗਰਮ, ਅੰਮ੍ਰਿਤਧਾਰੀ ਨਿਤਨੇਮੀ – ਅੰਤਮ ਸੰਸਕਾਰ 2 ਨਵੰਬਰ ਨੂੰ

ਸਵਰਗਵਾਸੀ ਸਤਿਕਾਰਯੋਗ ਬਾਬਾ ਜੋਗਿੰਦਰ ਸਿੰਘ ਜੀ ਦੇ ਸਪੁੱਤਰ ਅਤੇ 20ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਅੱਜ ਪਹਿਲੀ ਨਵੰਬਰ ਨੂੰ ਸਵੇਰੇ ਲਗਭਗ ਸਾਡੇ ਛੇ ਵਜੇ ਸਵਰਗਵਾਸ ਹੋ ਗਏ
ਉਹ ਸਿੱਖ ਸਿਆਸਤ ਅਤੇ ਸਿੱਖ ਸੰਘਰਸ਼ ਵਿੱਚ ਪੂਰੀ ਤਰ੍ਹਾਂ ਸਰਗਰਮ ਰਹੇ ਅਤੇ ਅੰਮ੍ਰਿਤਧਾਰੀ ਨਿਤਨੇਮੀ ਤੇ ਉਦਮੀ ਸਨ ਤੇ ਹਮੇਸ਼ਾ ਹੀ ਚੜ੍ਹਦੀ ਕਲਾ ਨਾਲ ਪੰਥ ਵਿੱਚ ਵਿਚਰਦੇ ਰਹੇ l
ਉਹਨਾਂ ਦਾ ਅੰਤਮ ਸੰਸਕਾਰ ਕੱਲ ਦੋ ਨਵੰਬਰ ਸਵੇਰੇ 11 ਵਜੇ ਉਹਨਾਂ ਦੇ ਜੱਦੀ ਪਿੰਡ ਰੋਡੇ ਜ਼ਿਲਾ ਮੋਗਾ ਵਿਖੇ ਕੀਤਾ ਜਾਵੇਗਾ

