“Punjab & Haryana High Court Issues Notice to Punjab Govt on MLA Pathanmajra’s Petition”
“ਐਮਐਲਏ ਹਰਮੀਤ ਸਿੰਘ ਪਠਾਣਮਾਜਰਾ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ”

24 ਅਪ੍ਰੈਲ 2026, ਚੰਡੀਗੜ੍ਹ – Punjab and Haryana High Court ਵਿੱਚ ਐਮਐਲਏ Harmeet Singh Pathanmajra ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।
ਅਦਾਲਤ ਨੇ ਆਪਣੇ ਆਦੇਸ਼ ਵਿੱਚ ਕਿਹਾ ਕਿ ਪਠਾਣਮਾਜਰਾ ਖਿਲਾਫ ਕਿਸੇ ਵੀ ਤਰ੍ਹਾਂ ਦੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ 7 ਦਿਨਾਂ ਦਾ ਨੋਟਿਸ ਦੇਣਾ ਲਾਜ਼ਮੀ ਹੋਵੇਗਾ।
ਪਠਾਣਮਾਜਰਾ ਨੇ ਅਦਾਲਤ ਨੂੰ ਦੱਸਿਆ ਕਿ ਸਰਕਾਰ ਉਨ੍ਹਾਂ ਨੂੰ ਹੋਰ ਮਾਮਲਿਆਂ ਵਿੱਚ ਵੀ ਗ੍ਰਿਫ਼ਤਾਰ ਕਰ ਸਕਦੀ ਹੈ ਅਤੇ ਜੇਕਰ ਉਹ ਜ਼ਮਾਨਤ ‘ਤੇ ਬਾਹਰ ਆਉਂਦੇ ਹਨ ਤਾਂ ਮੁੜ ਗ੍ਰਿਫ਼ਤਾਰੀ ਦਾ ਖ਼ਤਰਾ ਬਣਿਆ ਰਹੇਗਾ।
ਫਿਲਹਾਲ ਉਹ ਪੁਲਿਸ ਹਿਰਾਸਤ ਵਿੱਚ ਹਨ ਅਤੇ ਮਾਮਲੇ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਜਾਰੀ ਹੈ। ਹੁਣ ਅਗਲੀ ਕਾਰਵਾਈ ਅਦਾਲਤ ਵਿੱਚ ਸਰਕਾਰ ਦੇ ਜਵਾਬ ਤੋਂ ਬਾਅਦ ਹੋਵੇਗੀ।
