ਫ਼ੌਜਾ ਸਿੰਘ ਨੂੰ ਟੱਕਰ ਮਾਰਨ ਵਾਲੇ NRI ਅਮ੍ਰਿਤਪਾਲ ਢਿੱਲੋਂ ਦੀ ਫੋਟੋ ਸਾਹਮਣੇ, ਪੁਲਿਸ ਨੇ ਕੀਤੀ ਗ੍ਰਿਫ਼ਤਾਰੀ, ਫਾਰਚੂਨਰ ਬਰਾਮਦ

ਜਲੰਧਰ, 16 ਜੁਲਾਈ, 2025 114 ਸਾਲ ਦੇ ਮੈਰਾਥਨ ਦੌੜਾਕ ਫ਼ੌਜਾ ਸਿੰਘ ਦੀ ਬੀਤੇ ਦਿਨੀਂ ਸੜਕ ਹਾਦਸੇ ’ਚ ਹੋਈ ਮੌਤ ਦੇ ਮਾਮਲੇ ’ਚ ਪੰਜਾਬ ਪੁਲਿਸ ਨੇ 26 ਸਾਲਾ NRI ਅਮ੍ਰਿਤਪਾਲ ਢਿੱਲੋਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਹਾਦਸੇ ’ਚ ਵਰਤੀ ਗਈ ਫਾਰਚੂਨਰ ਗੱਡੀ ਵੀ ਬਰਾਮਦ ਕਰ ਲਈ ਗਈ ਹੈ। CCTV ਫ਼ੁਟੇਜ ’ਚ ਫ਼ੌਜਾ ਸਿੰਘ ਹਾਦਸੇ ਤੋਂ ਪਹਿਲਾਂ ਘਰ ਦੇ ਬਾਹਰ ਸੈਰ ਕਰਦੇ ਨਜ਼ਰ ਆ ਰਹੇ ਸਨ। ਅਮ੍ਰਿਤਪਾਲ ਢਿੱਲੋਂ ਦੀ ਤਸਵੀਰ ਵੀ ਸਾਹਮਣੇ ਆਈ ਹੈ, ਜਿਸ ਨੂੰ ਪੁਲਿਸ ਅਦਾਲਤ ’ਚ ਪੇਸ਼ ਕਰੇਗੀ।
ਪੁਲਿਸ ਨੇ ਅਮ੍ਰਿਤਪਾਲ ਖ਼ਿਲਾਫ਼ ਗੈਰ-ਇਰਾਦਤਨ ਹੱਤਿਆ ਅਤੇ ਲਾਪਰਵਾਹੀ ਨਾਲ ਗੱਡੀ ਚਲਾਉਣ ਦੀਆਂ ਧਾਰਾਵਾਂ ਲਗਾਈਆਂ ਹਨ। ਜਾਣਕਾਰੀ ਮੁਤਾਬਕ, ਹਾਦਸੇ ਵੇਲੇ ਅਮ੍ਰਿਤਪਾਲ ਫ਼ਾਰਚੂਨਰ ਚਲਾ ਰਿਹਾ ਸੀ ਅਤੇ ਘਟਨਾ ਤੋਂ ਬਾਅਦ ਘਬਰਾਹਟ ’ਚ ਫ਼ਰਾਰ ਹੋ ਗਿਆ ਸੀ। ਪੁਲਿਸ ਨੇ CCTV ਫ਼ੁਟੇਜ ਅਤੇ ਚਸ਼ਮਦੀਦਾਂ ਦੀ ਮਦਦ ਨਾਲ ਉਸ ਨੂੰ ਕਰਤਾਰਪੁਰ, ਜਲੰਧਰ ਤੋਂ ਗ੍ਰਿਫ਼ਤਾਰ ਕੀਤਾ। ਇਹ ਹਾਦਸਾ ਜਲੰਧਰ-ਪਠਾਨਕੋਟ ਹਾਈਵੇ ’ਤੇ ਹੋਇਆ ਸੀ, ਜਿਸ ’ਚ ਫ਼ੌਜਾ ਸਿੰਘ ਨੂੰ ਗੰਭੀਰ ਜ਼ਖ਼ਮੀ ਹੋਣ ’ਤੇ ਹਸਪਤਾਲ ਲਿਜਾਣ ਦੌਰਾਨ ਮੌਤ ਹੋ ਗਈ।