“PNG Connection Made Mandatory for Homes Near Pipelines, LPG to be Cut on Refusal: Centre”
“PNG ਪਾਈਪ ਲਾਈਨਾਂ ਦੇ ਨੇੜੇ ਰਹਿਣ ਵਾਲੇ ਘਰਾਂ ਲਈ ਕੁਨੈਕਸ਼ਨ ਲੈਣਾ ਹੋਵੇਗਾ ਲਾਜ਼ਮੀ”

25 ਮਾਰਚ 2026 ਚੰਡੀਗੜ੍ਹ – ਕੇਂਦਰ ਸਰਕਾਰ ਨੇ ਪੀਐੱਨਜੀ (ਪਾਈਪਡ ਨੈਚੁਰਲ ਗੈਸ) ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਮਜ਼ਬੂਤ ਰਣਨੀਤੀ ਐਲਾਨੀ ਹੈ। ਜੁਆਇੰਟ ਸਕੱਤਰ ਸੁਜਾਤਾ ਸ਼ਰਮਾ ਨੇ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ PNG ਪਾਈਪ ਲਾਈਨਾਂ ਲਗੀਆਂ ਹੋਈਆਂ ਹਨ, ਉਥੇ ਰਹਿਣ ਵਾਲੇ ਸਾਰੇ ਘਰਾਂ ਲਈ PNG ਕੁਨੈਕਸ਼ਨ ਲੈਣਾ ਲਾਜ਼ਮੀ ਹੋਵੇਗਾ। ਇਸ ਤੋਂ ਇਨਕਾਰ ਕਰਨ ਵਾਲਿਆਂ ਦਾ LPG ਕੁਨੈਕਸ਼ਨ ਕੱਟ ਦਿੱਤਾ ਜਾਵੇਗਾ।
ਇਸ ਫੈਸਲੇ ਦਾ ਮੁੱਖ ਉਦੇਸ਼ ਇੱਕ ਬਾਲਣ ‘ਤੇ ਨਿਰਭਰਤਾ ਘਟਾਉਣਾ ਅਤੇ ਸਾਫ਼ ਊਰਜਾ (ਨੈਚੁਰਲ ਗੈਸ) ਨੂੰ ਉਤਸ਼ਾਹਿਤ ਕਰਨਾ ਹੈ। ਸੁਜਾਤਾ ਸ਼ਰਮਾ ਨੇ ਕਿਹਾ ਕਿ ਇਸ ਨਾਲ ਘਰੇਲੂ ਖਪਤਕਾਰਾਂ ਨੂੰ ਸਸਤਾ, ਸੁਰੱਖਿਅਤ ਅਤੇ ਵਾਤਾਵਰਣ ਅਨੁਕੂਲ ਬਾਲਣ ਮਿਲੇਗਾ।
ਕੇਂਦਰ ਸਰਕਾਰ ਨੇ ਰਾਜਾਂ ਨੂੰ ਵੀ ਇਸ ਰਣਨੀਤੀ ਨੂੰ ਲਾਗੂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ।
