Police desecrate Gurdwara Baba Deep Singh in Rajasthan – Pictures of Sant Bhindranwale and martyred Singhs torn, huge protest in Sikh community
*ਰਾਜਸਥਾਨ ‘ਚ ਗੁਰਦੁਆਰਾ ਬਾਬਾ ਦੀਪ ਸਿੰਘ ਅੰਦਰ ਪੁਲਿਸ ਵੱਲੋਂ ਬੇਅਦਬੀ – ਸੰਤ ਭਿੰਡਰਾਂਵਾਲੇ ਤੇ ਸ਼ਹੀਦ ਸਿੰਘਾਂ ਦੀਆਂ ਤਸਵੀਰਾਂ ਪਾੜੀਆਂ, ਸਿੱਖ ਕੌਮ ‘ਚ ਭਾਰੀ ਰੋਸ *ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਖ਼ਤ ਨਿੰਦਾ, ਮੁੱਖ ਮੰਤਰੀ ਤੋਂ ਜਾਂਚ ਦੀ ਮੰਗ*
ਸ੍ਰੀ ਗੰਗਾਨਗਰ / 5 ਅਕਤੂਬਰ (ਆਵਾਜ਼-ਏ-ਕੌਮ)-ਰਾਜਸਥਾਨ ਦੇ ਸ੍ਰੀ ਗੰਗਾਨਗਰ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਅੰਦਰ ਰਾਜਸਥਾਨ ਪੁਲਿਸ ਵੱਲੋਂ ਕੀਤੀ ਕਾਰਵਾਈ ਨੇ ਪੂਰੇ ਸਿੱਖ ਜਗਤ ‘ਚ ਰੋਸ ਦੀ ਲਹਿਰ ਪੈਦਾ ਕਰ ਦਿੱਤੀ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਦੇ ਲੰਗਰ ਦੀਆਂ ਰਸਦਾਂ ਖਿਲਾਰੀਆਂ ਗਈਆਂ ਅਤੇ ਅੰਦਰ ਤੋੜ-ਭੰਨ ਕੀਤੀ ਗਈ। ਸਭ ਤੋਂ ਦੁਖਦਾਈ ਗੱਲ ਇਹ ਹੈ ਕਿ ਪੁਲਿਸ ਅਧਿਕਾਰੀਆਂ ਵੱਲੋਂ ਕੌਮੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਅਤੇ ਹੋਰ ਸ਼ਹੀਦ ਸਿੰਘਾਂ ਦੀਆਂ ਤਸਵੀਰਾਂ ਵਾਲੇ ਪੋਸਟਰਾਂ ਦੀ ਬੇਅਦਬੀ ਕਰਕੇ ਪਾੜ ਦਿੱਤਾ ਗਿਆ। ਪੁਲਿਸ ਨੇ ਸਥਾਨਕ ਸਿੱਖ ਆਗੂ ਭਾਈ ਤੇਜਿੰਦਰਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਦੀ ਅਗਵਾਈ ਹੇਠ ਘਟਨਾ ਸਥਾਨ ਦਾ ਜਾਇਜ਼ਾ ਲੈਣ ਪਹੁੰਚੇ ਸਿੱਖ ਵਫ਼ਦ ਨੇ ਵੀ ਪੁਸ਼ਟੀ ਕੀਤੀ ਹੈ ਕਿ ਇਹ ਕਾਰਵਾਈ ਮਰਯਾਦਾ ਦੇ ਉਲਟ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ।
ਜਥੇਦਾਰ ਗੜਗੱਜ ਨੇ ਰਾਜਸਥਾਨ ਦੇ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਇਸ ਪੂਰੀ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਦੋਸ਼ੀ ਪੁਲਿਸ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਾਈ ਤੇਜਿੰਦਰਪਾਲ ਸਿੰਘ ਨੂੰ ਤੁਰੰਤ ਰਿਹਾਅ ਕੀਤਾ ਜਾਵੇ।

