Police detain 5 people in Jalandhar during ‘Punjab Bandh’; DCP issues statement
ਪੰਜਾਬ ਬੰਦ ਦੌਰਾਨ ਜਲੰਧਰ ‘ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ
ਜਲੰਧਰ (ਆਵਾਜ਼ਿ ਕੌਮ ਬਿਊਰੋ)- ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਵਿਰੋਧ ਵਿਚ ਅੱਜ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਸੀ। ਪੰਜਾਬ ਬੰਦ ਦਾ ਅਸਰ ਜਲੰਧਰ ਵਿਚ ਵੀ ਵੇਖਣ ਨੂੰ ਮਿਲਿਆ। ਜਲੰਧਰ ਵਿਚ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਜ਼ਾਰ, ਦੁਕਾਨਾਂ ਮੁਕੰਮਲ ਤੌਰ ‘ਤੇ ਬੰਦ ਰਹੇ। ਪੰਜਾਬ ਬੰਦ ਦੀ ਮੰਗ ‘ਤੇ ਗੁਰੂ ਨਾਨਕ ਮਿਸ਼ਨ ਚੌਕ ‘ਤੇ ਅਕਾਲੀ ਦਲ ਦੇ ਨੇਤਾਵਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਸ ਨੇ ਮੌਕੇ ‘ਤੇ ਐੱਮ. ਪੀ. ਸਿੰਘ ਅਤੇ ਮਾਨ ਸਿੰਘ ਅਕਾਲੀ ਸਮੇਤ 5 ਲੋਕਾਂ ਨੂੰ ਡਿਟੇਨ ਕਰ ਲਿਆ। ਡੀ. ਸੀ. ਪੀ. ਵਾਰੀਅਰ ਨੇ ਦੱਸਿਆ ਕਿ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਅਜਿਹੇ ਵਿਚ ਸਵੇਰੇ 7 ਵਜੇ ਪੁਲਸ ਕਮਿਸ਼ਨਰ, ਡੀ. ਸੀ. ਪੀ. ਅਤੇ ਏ. ਡੀ. ਸੀ. ਪੀ. ਸਮੇਤ ਸਾਰੇ ਅਧਿਕਾਰੀ ਪੁਲਸ ਫੋਰਸ ਨਾਲ ਸੜਕਾਂ ‘ਤੇ ਮੌਜੂਦ ਹਨ। ਇਸ ਦੌਰਾਨ ਸਾਰੀਆਂ ਜਥੇਬੰਦੀਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਸ਼ਹਿਰ ‘ਚ ਸ਼ਾਂਤੀਪੂਰਨ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਗੁਰੂ ਨਾਨਕ ਮਿਸ਼ਨ ਚੌਕ ‘ਤੇ ਪ੍ਰਦਰਸ਼ਨ ਕਰ ਰਹੇ ਸਨ, ਜਿੱਥੇ ਉਨ੍ਹਾਂ ਨੂੰ ਸੜਕ ਦੇ ਵਿਚਕਾਰ ਵਿਰੋਧ ਨਾ ਕਰਨ ਅਤੇ ਯਾਤਰੀਆਂ ਨੂੰ ਅਸੁਵਿਧਾ ਤੋਂ ਬਚਣ ਲਈ ਫੁੱਟਪਾਥ ‘ਤੇ ਬੈਠਣ ਲਈ ਕਿਹਾ ਗਿਆ ਸੀ। ਇਸ ਸਮੇਂ ਦੌਰਾਨ ਕਿਸੇ ਨੂੰ ਵੀ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਧਰ ਬਲਜੀਤ ਸਿੰਘ ਨੇ ਕਿਹਾ ਕਿ ਪੰਜਾਬ ਭਰ ‘ਚ ਬੰਦ ਦੀ ਕਾਲ ਸੀ। ਪੂਰਾ ਸੂਬਾ ਨਸ਼ਿਆਂ ਵਿਰੁੱਧ ਲੜ ਰਿਹਾ ਹੈ। ਅਜਿਹੇ ਵਿਚ ਉਨ੍ਹਾਂ ਵੱਲੋਂ ਨਾਨਕ ਮਿਸ਼ਨ ਚੌਕ ਬੰਦ ਕੀਤਾ ਜਾ ਰਿਹਾ ਹੈ। ਪੁਲਸ ਨੇ ਪੰਜ ਲੋਕਾਂ ਨੂੰ ਡਿਟੇਨ ਕਰ ਲਿਆ। ਇਸ ਵਿਰੋਧ ਪ੍ਰਦਰਸ਼ਨ ਦੌਰਾਨ ਜਥੇਬੰਦੀ ਵੱਲੋਂ ਨੇ ਪੁਲਸ ‘ਤੇ ਧੱਕੇਸ਼ਾਹੀ ਦੇ ਦੋਸ਼ ਲਾਏ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਕਿਸੇ ਵੀ ਰਾਹਗੀਰ ਨੂੰ ਪਰੇਸ਼ਾਨ ਨਹੀਂ ਕੀਤਾ ਜਾ ਰਿਹਾ ਸੀ ਪਰ ਪੁਲਸ ਨੇ ਉਨ੍ਹਾਂ ਨੂੰ ਸੜਕ ਦੇ ਵਿਚਕਾਰ ਬੈਠਣ ਨੂੰ ਲੈ ਕੇ ਡਿਟੇਨ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਵਿਰੋਧ ਪ੍ਰਦਰਸ਼ਨ ਸ਼ਾਂਤੀਪੂਰਨ ਢੰਗ ਨਾਲ ਕੀਤਾ ਜਾ ਰਿਹਾ ਸੀ। ਦੋਸ਼ ਲਗਾਏ ਗਏ ਸਨ ਕਿ ਪੁਲਸ ਨੇ ਉਨ੍ਹਾਂ ਵਿਰੁੱਧ ਕੇਸ ਦਰਜ ਕਰਨ ਦੀ ਧਮਕੀ ਦਿੱਤੀ ਸੀ। ਇਸ ਦੌਰਾਨ ਪੁਲਸ ਨੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਵਿਰੋਧ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ। ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਸ਼ਹਿਰ ਭਰ ‘ਚ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਸ਼ਹਿਰ ਵਿਚ ਪੰਜਾਬ ਬੰਦ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਬਾਜ਼ਾਰ ਮੁਕੰਮਲ ਤੌਰ ‘ਤੇ ਬੰਦ ਹਨ। ਇਸ ਤੋਂ ਇਲਾਵਾ ਸਕੂਲ ਪ੍ਰਬੰਧਕਾਂ ਨੇ ਕੱਲ੍ਹ ਦੇਰ ਰਾਤ ਮਾਪਿਆਂ ਨੂੰ ਛੁੱਟੀ ਦਾ ਐਲਾਨ ਕਰਦੇ ਹੋਏ ਮੈਸੇਜ ਵੀ ਭੇਜੇ ਸਨ।

