Police took Charanjit Channi away, put Randhawa and other leaders in the vehicle
ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ ‘ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)- ਪੇਪਰ ਲੀਕ ਮਾਮਲੇ ‘ਚ ਧਰਮੇਂਦਰ ਪ੍ਰਧਾਨ ਅਤੇ ਪ੍ਰਧਾਨ ਮੰਤਰੀ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਕਾਂਗਰਸ ਦੇ ਕਈ ਆਗੂ ਪੀਐੱਮ ਰਿਹਾਇਸ਼ ਨੇੜੇ ਧਰਨੇ ‘ਤੇ ਬੈਠ ਗਏ ਹਨ। ਕਾਂਗਰਸ ਵਲੋਂ ਪੀਐੱਮ ਅਤੇ ਗ੍ਰਹਿ ਮੰਤਰੀ ਅਸਤੀਫ਼ਾ ਦਿਓ ਦੇ ਨਾਅਰੇ ਲੱਗ ਰਹੇ ਹਨ। ਪ੍ਰਦਰਸ਼ਨ ਵਿਚਾਲੇ ਭਾਰੀ ਗਿਣਤੀ ‘ਚ ਪੁਲਸ ਪਹੁੰਚੀ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਤੋਂ ਇਲਾਵਾ ਕਈ ਵਰਕਰਾਂ ਨੂੰ ਹਿਰਾਸਤ ‘ਚ ਲਿਆ। ਪੁਲਸ ਨੇ ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਜ਼ਬਰਨ ਗੱਡੀਆਂ ‘ਚ ਬਿਠਾਇਆ ਹੈ। ਇਨ੍ਹਾਂ ਨੂੰ ਕਿੱਥੇ ਲੈ ਕੇ ਜਾ ਰਹੀ ਹੈ, ਇਸ ਦੀ ਜਾਣਕਾਰੀ ਨਹੀਂ ਹੈ। ਕਾਂਗਰਸ ਦਾ ਇਹ ਪ੍ਰਦਰਸ਼ਨ ਬੇਹੱਦ ਸੀਕ੍ਰੇਟ ਰਿਹਾ। ਰਾਹੁਲ ਸਮੇਤ ਸਾਰੇ ਨੇਤਾਵਾਂ ਨੇ ਪੀਐੱਮ ਰਿਹਾਇਸ਼ ਤੋਂ 100 ਮੀਟਰ ਦੂਰ ਪਹੁੰਚਣ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੱਤੀ ਗਈ। ਦੂਜੇ ਪਾਸੇ ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦਾ ਪ੍ਰਦਰਸ਼ਨ ਜਾਰੀ ਹੈ। ਇੱਥੇ ਹਜ਼ਾਰਾਂ ਦੀ ਗਿਣਤੀ ‘ਚ ਪ੍ਰਦਰਸ਼ਨਕਾਰੀ ਮੌਜੂਦ ਹਨ।

