Private school in Mohali threatened again; evacuated
ਮੋਹਾਲੀ ਦੇ ਨਿੱਜੀ ਸਕੂਲ ਨੂੰ ਫਿਰ ਧਮਕੀ, ਕਰਵਾਇਆ ਗਿਆ ਖ਼ਾਲੀ
ਮੋਹਾਲੀ (ਆਵਾਜ਼ਿ ਕੌਮ ਬਿਊਰੋ)-ਮੋਹਾਲੀ ਦੇ ਨਿੱਜੀ ਸਕੂਲਾਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸੇ ਤਹਿਤ ਅੱਜ ਫੇਜ਼-3ਬੀ2 ਮੋਹਾਲੀ ਵਿਚਲੇ ਜੈਮ ਪਬਲਿਕ ਸਕੂਲ ਨੂੰ ਅੱਜ ਸਵੇਰੇ ਧਮਕੀ ਭਰੀ ਈ-ਮੇਲ ਆਈ। ਸਕੂਲ ਪ੍ਰਬੰਧਕਾਂ ਵੱਲੋਂ ਇਸ ਈ-ਮੇਲ ਦੀ ਸੂਚਨਾ ਥਾਣਾ ਮਟੌਰ ਦੀ ਪੁਲਸ ਨੂੰ ਦਿੱਤੀ ਗਈ। ਮਟੌਰ ਪੁਲਸ ਵੱਲੋਂ ਮੌਕੇ ‘ਤੇ ਪਹੁੰਚ ਕੇ ਸਕੂਲ ਨੂੰ ਖ਼ਾਲੀ ਕਰਵਾਇਆ ਗਿਆ ਅਤੇ ਸਕੂਲ ਦੀ ਪੂਰੀ ਤਰ੍ਹਾਂ ਨਾਲ ਜਾਂਚ ਕੀਤੀ ਗਈ ਪਰ ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ। ਦੱਸਣਯੋਗ ਹੈ ਕਿ ਬੀਤੇ ਦਿਨ ਵੀ ਸ਼ਿਵਾਲਿਕ ਪਬਲਿਕ ਸਕੂਲ ਨੂੰ ਧਮਕੀ ਭਰੀ ਈ-ਮੇਲ ਆਈ ਸੀ, ਜਿਸ ਤੋਂ ਬਾਅਦ ਸਕੂਲ ‘ਚ ਛੁੱਟੀ ਕਰ ਦਿੱਤੀ ਗਈ ਸੀ।

