PRT buses painted in AAP’s blue-yellow colours ahead of Holi: Bikram Majithia targets CM Mann

PRT buses painted in AAP's blue-yellow colours ahead of Holi: Bikram Majithia targets CM Mann

ਹੋਲੀ ਤੋਂ ਪਹਿਲਾਂ ਪੀਆਰਟੀਸੀ ਬੱਸਾਂ ‘ਚ ਚੜ੍ਹਿਆ ‘ਆਪ’ ਦਾ ਨੀਲਾ-ਪੀਲਾ ਰੰਗ: ਬਿਕਰਮ ਮਜੀਠੀਆ ਦਾ ਹਮਲਾ

03 ਮਾਰਚ 2026, ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ‘ਤੇ ਵੱਡਾ ਹਮਲਾ ਬੋਲਦਿਆਂ ਦਾਅਵਾ ਕੀਤਾ ਹੈ ਕਿ ਪੀਆਰਟੀਸੀ ਦੀਆਂ ਸਰਕਾਰੀ ਬੱਸਾਂ ਨੂੰ ‘ਆਪ’ ਪਾਰਟੀ ਦੇ ਨੀਲੇ ਅਤੇ ਪੀਲੇ ਰੰਗਾਂ ਵਿੱਚ ਰੰਗਿਆ ਜਾ ਰਿਹਾ ਹੈ। ਉਨ੍ਹਾਂ ਇਸ ਨੂੰ ਖਜ਼ਾਨੇ ਦੀ ਦੁਰਵਰਤੋਂ ਅਤੇ ਸਰਕਾਰੀ ਸੰਪਤੀ ਨੂੰ ਪਾਰਟੀ ਪ੍ਰਚਾਰ ਲਈ ਵਰਤਣ ਦਾ ਦੋਸ਼ ਲਾਇਆ ਹੈ।

ਮਜੀਠੀਆ ਨੇ ਕਿਹਾ ਕਿ ਪਹਿਲਾਂ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਨੂੰ ਵੀ ਇਹਨਾਂ ਨੀਲੇ-ਪੀਲੇ ਰੰਗਾਂ ਵਿੱਚ ਰੰਗਿਆ ਗਿਆ ਸੀ ਅਤੇ ਹੁਣ ਬੱਸਾਂ ਵੀ ਇਸੇ ਰੰਗ ਵਿੱਚ ਰੰਗੀਆਂ ਜਾ ਰਹੀਆਂ ਹਨ। ਉਨ੍ਹਾਂ ਵਿਅੰਗ ਕਰਦਿਆਂ ਪੁੱਛਿਆ ਕਿ ਕੀ ਇਹੀ ਉਹ ‘ਕ੍ਰਾਂਤੀ’ ਹੈ ਜਿਸਦਾ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ। ਉਨ੍ਹਾਂ ਤੰਜ ਕੱਸਦਿਆਂ ਕਿਹਾ ਕਿ ਹੁਣ AAP ਆਗੂਆਂ ਅਤੇ ਵਰਕਰਾਂ ਨੂੰ ਵੀ ਨੀਲੀਆਂ ਕਮੀਜ਼ਾਂ ਅਤੇ ਪੀਲੀਆਂ ਪੈਂਟਾਂ ਪਹਿਨਣ ਲਈ ਕਦੋਂ ਆਦੇਸ਼ ਜਾਰੀ ਕੀਤਾ ਜਾਵੇਗਾ।

ਇਸ ਬਿਆਨ ਨਾਲ ਸਿਆਸੀ ਹਲਕਿਆਂ ਵਿੱਚ ਚਰਚਾ ਛਿੜ ਗਈ ਹੈ ਅਤੇ ਵਿਰੋਧੀ ਧਿਰਾਂ ਨੇ ਸਰਕਾਰ ਤੋਂ ਜਵਾਬ ਮੰਗਿਆ ਹੈ। ਪੰਜਾਬ ਸਰਕਾਰ ਵੱਲੋਂ ਅਜੇ ਤੱਕ ਇਸ ‘ਤੇ ਕੋਈ ਅਧਿਕਾਰਤ ਪ੍ਰਤੀਕਿਰਿਆ ਨਹੀਂ ਆਈ ਹੈ।