Public holiday announced in Punjab for Monday
ਪੰਜਾਬ ‘ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਨਵੰਬਰ ਮਹੀਨੇ ਪੰਜਾਬ ਵਿਚ ਛੁੱਟੀਆਂ ਦੀ ਭਰਮਾਰ ਰਹਿਣ ਵਾਲੀ ਹੈ। ਇਸ ਮਹੀਨੇ ਦੀਵਾਲੀ, ਵਿਸ਼ਵਕਰਮਾ ਦਿਵਸ, ਸ.ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗੁਰਪੁਰਬ ਆਉਣ ਵਾਲਾ ਹੈ। ਇਸ ਵਾਰ ਦੀਵਾਲੀ ਦਾ ਤਿਉਹਾਰ ਐਤਵਾਰ ਨੂੰ ਹੈ। ਇਸ ਤੋਂ ਅਗਲੇ ਦਿਨ 9 ਨਵੰਬਰ ਯਾਨੀ ਸੋਮਵਾਰ ਨੂੰ ਵਿਸ਼ਵਕਰਮਾ ਦਿਵਸ ਮਨਾਇਆ ਜਾਵੇਗਾ, ਜਿਸ ਦੀ ਸੂਬੇ ਵਿਚ ਸਰਕਾਰੀ ਛੁੱਟੀ ਐਲਾਨੀ ਗਈ ਹੈ, ਜਿਸ ਕਾਰਨ ਸੂਬੇ ਦੇ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਵਿਸ਼ਵਕਰਮਾ ਪੂਜਾ ਕਾਰਨ ਬਹੁਤ ਸਾਰੇ ਨਿੱਜੀ ਅਦਾਰਿਆਂ ਵਿਚ ਵੀ ਛੁੱਟੀ ਰਹਿੰਦੀ ਹੈ। ਇਸ ਤੋਂ ਇਲਾਵਾ 16 ਨਵੰਬਰ ਨੂੰ ਸ. ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਅਤੇ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

