
‘Punjab 95’ ਭਾਰਤ ‘ਚ ਨਹੀਂ ਹੋ ਰਹੀ ਰਿਲੀਜ਼
ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਆਧਾਰਿਤ ਫ਼ਿਲਮ ‘Punjab 95’ ਨੂੰ ਭਾਰਤ ਵਿੱਚ ਰਿਲੀਜ਼ ਨਹੀਂ ਕੀਤਾ ਜਾ ਰਿਹਾ। ਬੀਤੇ ਦਿਨੀਂ ਇਸ ਫ਼ਿਲਮ ਦਾ ਟੀਜ਼ਰ ਲਾਂਚ ਕੀਤਾ ਗਿਆ, ਜਿਸਨੇ ਲੋਕਾਂ ਵਿੱਚ ਬਹੁਤ ਚਰਚਾ ਜਗਾਈ।
ਦਿਲਜੀਤ ਦੋਸਾਂਝ, ਜੋ ਕਿ ਫ਼ਿਲਮ ਵਿੱਚ ਮੁੱਖ ਭੂਮਿਕਾ ਨਿਭਾ ਰਹੇ ਹਨ, ਨੇ ਸੋਸ਼ਲ ਮੀਡੀਆ ਦੇ ਜ਼ਰੀਏ ਜਾਣਕਾਰੀ ਦਿੱਤੀ ਕਿ ਫ਼ਿਲਮ 7 ਫ਼ਰਵਰੀ ਨੂੰ ਕੌਮਾਂਤਰੀ ਪੱਧਰ ’ਤੇ ਰਿਲੀਜ਼ ਕੀਤੀ ਜਾਵੇਗੀ।
ਫ਼ਿਲਮ ਨੂੰ ਭਾਰਤ ਤੋਂ ਬਾਹਰ ਬਿਨਾਂ ਕਿਸੇ ਕੱਟਬਾਟ ਤੋਂ ਰਿਲੀਜ਼ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਫ਼ਿਲਮ ਨੇ ਸਿੱਖ ਕੌਮ ਅਤੇ ਜਸਵੰਤ ਸਿੰਘ ਖਾਲੜਾ ਦੀ ਬਹਾਦਰੀ ਦੀ ਕਹਾਣੀ ਨੂੰ ਸੰਸਾਰ ਭਰ ਵਿੱਚ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ।