Punjab bandh call, many schools declared holiday
ਪੰਜਾਬ ਬੰਦ ਦੀ ਕਾਲ, ਕਈ ਸਕੂਲਾਂ ਵਿਚ ਕੀਤੀ ਗਈ ਛੁੱਟੀ
ਜਲੰਧਰ (ਆਵਾਜ਼ਿ ਕੌਮ ਬਿਊਰੋ)- ਬਰਨਾਲਾ ਵਿਚ ਸਫਾਈ ਕਰਮਚਾਰੀਆਂ ‘ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ਵਿਚ ਭਾਵੇਂ ਕਈ ਅਫਸਰਾਂ ‘ਤੇ ਕਾਰਵਾਈ ਹੋਈ ਹੈ ਪਰ ਇਸ ਦੇ ਬਾਵਜੂਦ ਵਾਲਮੀਕਿ ਭਾਈਚਾਰੇ ਦਾ ਗੁੱਸਾ ਜ਼ੋਰਾਂ ‘ਤੇ ਹੈ। ਘਟਨਾ ਕਾਰਣ ਵੱਖ-ਵੱਖ ਵਾਲਮੀਕਿ ਜਥੇਬੰਦੀਆਂ ਨੇ ਸਰਬਸੰਮਤੀ ਨਾਲ ਫੈਸਲਾ ਲੈਂਦੇ ਹੋਏ ਅੱਜ 27 ਜੁਲਾਈ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਸ ਬੰਦ ਦੇ ਸੱਦੇ ਦੇ ਮੱਦੇਨਜ਼ਰ ਜਲੰਧਰ ਵਿਚ ਕਈ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਗਈ ਹੈ। ਜਲੰਧਰ ਦੇ ਕਈ ਨਾਮੀ ਸਕੂਲਾਂ ਨੇ ਬਕਾਇਦਾ ਬੱਚਿਆਂ ਦੇ ਮਾਪਿਆਂ ਨੂੰ ਫੋਨ ‘ਤੇ ਮੈਸੇਜ ਭੇਜ ਛੁੱਟੀ ਸੰਬੰਧੀ ਜਾਣੂੰ ਕਰਵਾਇਆ ਹੈ। ਬੰਦ ਦਾ ਸੱਦਾ ਦੇਣ ਵਾਲੀਆਂ ਜਥੇਬੰਦੀਆਂ ਨੇ ਆਮ ਜਨਤਾ, ਵਪਾਰਕ ਇਕਾਈਆਂ, ਸਮਾਜਿਕ ਸੰਸਥਾਵਾਂ ਅਤੇ ਵੱਖ ਵਰਗਾਂ ਤੋਂ ਇਕਜੁਟ ਹੋ ਕੇ ਇਸ ਬੰਦ ਦਾ ਸਮਰਥਨ ਕਰਨ ਅਤੇ ਉਨ੍ਹਾਂ ਦੇ ਸੰਘਰਸ਼ ਵਿਚ ਸਾਥ ਦੇਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬਾਜ਼ਾਰ, ਵਪਾਰਕ ਇਕਾਈਆਂ, ਆਵਾਜਾਈ ਬੰਦ ਹੋ ਸਕਦੀ ਹੈ। ਦੱਸਣਯੋਗ ਹੈ ਕਿ 22 ਜੁਲਾਈ ਨੂੰ ਬਰਨਾਲਾ ਵਿਚ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ‘ਤੇ ਪੁਲਸ ਨੇ ਲਾਠੀਚਰਾਜ ਕੀਤਾ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਐਕਸ਼ਨ ਲੈਂਦੇ ਹੋਏ ਬਰਨਾਲਾ ਦੇ ਡੀ. ਐੱਸ. ਪੀ. ਨੂੰ ਸਸਪੈਂਡ ਕਰ ਦਿੱਤਾ। ਇਸ ਕਾਰਵਾਈ ਤੋਂ ਬਾਅਦ ਵੀ ਵਾਲਮੀਕਿ ਭਾਈਚਾਰੇ ਦਾ ਗੁੱਸਾਂ ਸ਼ਾਂਤ ਨਹੀਂ ਹੋਇਆ। ਜਿਨ੍ਹਾਂ ਨੇ ਸਰਕਾਰ ਅੱਗੇ ਦੋ ਮੰਗਾਂ ਰੱਖੀਆਂ ਹਨ। ਜਿਸ ਵਿਚ ਮੰਗ ਕੀਤੀ ਗਈ ਹੈ ਕਿ ਨਿਹੱਥੇ ਸਫਾਈ ਸੇਵਕਾਂ ‘ਤੇ ਉਪਰ ਲਾਠੀਚਾਰਜ ਦੀ ਕਰਨ ਦੀ ਘਟਨਾ ਦੀ ਨਿਰਪੱਖ ਜਾਂਚ ਜਾਵੇ ਅਤੇ ਦੂਜਾ ਲਾਠੀਚਾਰਜ ਕਰਨ ਵਾਲੇ ਅਫਸਰਾਂ ਅਤੇ ਮੁਲਾਜ਼ਮਾਂ ‘ਤੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

