Punjab BJP President Kewal Singh Dhillon meets PM Modi
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ PM ਮੋਦੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਕੇਵਲ ਸਿੰਘ ਢਿੱਲੋਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਗੁਲਦਸਤਾ ਭੇਟ ਕੀਤਾ। ਪੰਜਾਬ ਭਾਜਪਾ ਪ੍ਰਧਾਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਪੰਜਾਬ ਦੇ ਸਰਬਪੱਖੀ ਵਿਕਾਸ, ਸੂਬੇ ਦੇ ਲੋਕਾਂ ਦੀ ਭਲਾਈ, ਪੰਜਾਬ ਦੀ ਰੀੜ੍ਹ ਦੀ ਹੱਡੀ ਜਾਣੇ ਜਾਂਦੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਭਲਾਈ, ਸੂਬੇ ਵਿੱਚ ਉਦਯੋਗਾਂ ਦੇ ਵਿਸਥਾਰ ਅਤੇ ਨਵੇਂ ਨਿਵੇਸ਼ ਰਾਹੀਂ ਪੰਜਾਬ ਨੂੰ ਮੁੜ ਉਦਯੋਗਿਕ ਧੁਰਾ ਬਣਾਉਣ, ਨੌਜਵਾਨਾਂ ਲਈ ਨਵੇਂ ਮੌਕਿਆਂ ਅਤੇ ਪੰਜਾਬ ਦੇ ਉੱਜਵਲ ਭਵਿੱਖ ਨੂੰ ਲੈ ਕੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਮਗਰੋਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਜੀ ਦੀ ਦੂਰਅੰਦੇਸ਼ੀ ਅਗਵਾਈ ਅਤੇ ਪੰਜਾਬ ਪ੍ਰਤੀ ਵਚਨਬੱਧਤਾ ਸੂਬੇ ਦੀ ਤਰੱਕੀ ਨੂੰ ਨਵੀਂ ਦਿਸ਼ਾ ਦੇਣ ਲਈ ਪ੍ਰੇਰਣਾਦਾਇਕ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਿਕਾਸ ਅਤੇ ਲੋਕ ਸੇਵਾ ਲਈ ਪੂਰੀ ਨਿਸ਼ਠਾ ਅਤੇ ਸਮੱਰਪਣ ਨਾਲ ਕਾਰਜ ਕਰਨ ਲਈ ਵਚਨਬੱਧ ਹੈ।

