Punjab Cabinet meeting to be held on September 5
5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ
ਚੰਡੀਗੜ੍ਹ (ਆਵਾਜ਼ਿ ਕੌਮ ਬਿਊਰੋ)- ਪੰਜਾਬ ਸਰਕਾਰ ਵੱਲੋਂ 5 ਸਤੰਬਰ ਨੂੰ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਹੋਵੇਗੀ। ਮੀਟਿੰਗ ਵਿਚ ਕੈਬਨਿਟ ਦੇ ਸਾਰੇ ਮੰਤਰੀਆਂ ਨੂੰ ਸੱਦਿਆ ਗਿਆ ਹੈ। ਇਹ ਮੀਟਿੰਗ ਸ਼ਨੀਵਾਰ ਨੂੰ ਦੁਪਹਿਰ 1 ਵਜੇ ਸ਼ੁਰੂ ਹੋਵੇਗੀ। ਫ਼ਿਲਹਾਲ ਮੀਟਿੰਗ ਦਾ ਏਜੰਡਾ ਸਾਹਮਣੇ ਨਹੀਂ ਆਇਆ।

