“Punjab Changes Timings of Schools and Government Offices Due to Heatwave”
ਗਰਮੀ ਨੂੰ ਦੇਖਦੇ ਹੋਏ ਪੰਜਾਬ ‘ਚ ਬਦਲਿਆ ਸਕੂਲਾਂ ਤੇ ਦਫ਼ਤਰਾਂ ਦਾ ਸਮਾਂ

22 ਮਈ 2026, ਚੰਡੀਗੜ੍ਹ – ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਨੂੰ ਦੇਖਦਿਆਂ Bhagwant Mann ਨੇ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਦੇ ਸਮੇਂ ਵਿੱਚ ਵੱਡਾ ਬਦਲਾਅ ਕਰਨ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਕਿ 25 ਮਈ ਤੋਂ ਪੰਜਾਬ ਦੇ ਸਕੂਲ ਅਤੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਖੁੱਲਣਗੇ।
ਸਰਕਾਰ ਦਾ ਕਹਿਣਾ ਹੈ ਕਿ ਇਹ ਫੈਸਲਾ ਵਧ ਰਹੇ ਤਾਪਮਾਨ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
ਨਵੇਂ ਸਮੇਂ ਦੇ ਲਾਗੂ ਹੋਣ ਨਾਲ ਵਿਦਿਆਰਥੀਆਂ, ਅਧਿਆਪਕਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਤਿੱਖੀ ਦੁਪਹਿਰ ਦੀ ਗਰਮੀ ਤੋਂ ਰਾਹਤ ਮਿਲੇਗੀ।
ਫਿਲਹਾਲ ਸਰਕਾਰ ਵੱਲੋਂ ਹੋਰ ਵਿਭਾਗਾਂ ਨੂੰ ਵੀ ਹਾਲਾਤਾਂ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।
