Punjab: Nephew dies tragically after being run over by uncle’s tractor, grandmother was shocked
ਪੰਜਾਬ: ਮਾਮੇ ਦੇ ਟਰੈਕਟਰ ਹੇਠ ਆਉਣ ਕਾਰਨ ਭਾਣਜੇ ਦੀ ਦਰਦਨਾਕ ਮੌਤ, ਨਾਨਕੇ ਆਇਆ ਸੀ ਜਵਾਕ
ਮੋਗਾ (ਆਵਾਜ਼ਿ ਕੌਮ ਬਿਊਰੋ)- ਮੋਗਾ ਦੇ ਕਸਬਾ ਧਰਮਕੋਟ ਦੇ ਪਿੰਡ ਰੇੜ੍ਹਵਾਂ ਤੋਂ ਇਕ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ। ਜਿੱਥੇ ਮਾਮੇ ਦੇ ਟਰੈਕਟਰ ਹੇਠ ਆਉਣ ਕਾਰਨ 3 ਸਾਲਾ ਮਾਸੂਮ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 3 ਸਾਲਾ ਗਗਨਦੀਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਮਾਸੂਮ ਗਗਨਦੀਪ ਸਿੰਘ ਆਪਣੇ ਨਾਨਕੇ ਪਿੰਡ ਰੇੜ੍ਹਵਾਂ ਆਪਣੀ ਮਾਂ ਨਾਲ ਰੱਖੜੀ ਮੌਕੇ ਆਇਆ ਹੋਇਆ ਸੀ। ਜਾਣਕਾਰੀ ਅਨੁਸਾਰ ਬੱਚਾ ਖੇਤ ‘ਚ ਖੇਡ ਰਿਹਾ ਸੀ ਕਿ ਅਚਾਨਕ ਉਹ ਮਾਮੇ ਦੇ ਟਰੈਕਟਰ ਦੇ ਹੇਠਾਂ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ‘ਤੇ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪੂਰੇ ਪਿੰਡ ‘ਚ ਸੋਗ ਦੀ ਲਹਿਰ ਹੈ।

