Punjab Police station chief dies of gunshot wounds in Mohali, gunman was a senior officer
ਮੋਹਾਲੀ ‘ਚ ਪੰਜਾਬ ਪੁਲਸ ਦੇ ਥਾਣੇਦਾਰ ਦੀ ਗੋਲੀਆਂ ਵੱਜਣ ਕਾਰਨ ਮੌਤ, ਵੱਡੇ ਅਫ਼ਸਰ ਦਾ ਸੀ ਗੰਨਮੈਨ
ਮੋਹਾਲੀ (ਆਵਾਜ਼ਿ ਕੌਮ ਬਿਊਰੋ)-ਮੋਹਾਲੀ ਦੇ ਥਾਣਾ ਸੋਹਾਣਾ ਅਧੀਨ ਪੈਂਦੇ ਇਲਾਕੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਇੱਕ ਥਾਣੇਦਾਰ ਦੀ ਗੋਲੀਆਂ ਲੱਗਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣੇਦਾਰ ਦੀ ਪਛਾਣ ਓਂਕਾਰ ਸਿੰਘ ਵਜੋਂ ਦੱਸੀ ਜਾ ਰਹੀ ਹੈ। ਉਕਤ ਥਾਣੇਦਾਰ ਦੇ 6 ਗੋਲੀਆਂ ਵੱਜੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਉਹ ਸਾਬਕਾ ਆਈ. ਪੀ. ਐੱਸ. ਅਫ਼ਸਰ ਦੇ ਨਾਲ ਬਤੌਰ ਗੰਨਮੈਨ ਤਾਇਨਾਤ ਸੀ। ਉਧਰ ਮੋਹਾਲੀ ਪੁਲਸ ਇਸ ਮੌਤ ਬਾਰੇ ਫਿਲਹਾਲ ਸਪੱਸ਼ਟ ਤੌਰ ‘ਤੇ ਕੁੱਝ ਵੀ ਦੱਸਣ ਨੂੰ ਤਿਆਰ ਨਹੀਂ। ਪੁਲਸ ਵਲੋਂ ਥਾਣੇਦਾਰ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

