Private School Portal Opens Today; Schools Given 10 Days to Submit Fee Details,’ Says CM Bhagwant Mann
‘ਪ੍ਰਾਈਵੇਟ ਸਕੂਲਾਂ ਲਈ ਅੱਜ ਤੋਂ ਇੱਕ ਪੋਰਟਲ ਖੁੱਲ੍ਹ ਜਾਵੇਗਾ’
ਚੰਡੀਗੜ੍ਹ, 13 ਜੁਲਾਈ 2026 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਦੀ ਫ਼ੀਸ ਨੂੰ ਨਿਯਮਤ ਕਰਨ ਲਈ ਲਿਆਂਦੇ ਗਏ ਆਰਡੀਨੈਂਸ ਤਹਿਤ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਅੱਜ ਤੋਂ ਪ੍ਰਾਈਵੇਟ ਸਕੂਲਾਂ ਲਈ ਇੱਕ ਵਿਸ਼ੇਸ਼ ਆਨਲਾਈਨ ਪੋਰਟਲ ਸ਼ੁਰੂ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਪ੍ਰਾਈਵੇਟ ਸਕੂਲਾਂ ਨੂੰ 10 ਦਿਨਾਂ ਦੇ ਅੰਦਰ ਪਿਛਲੇ ਚਾਰ ਸਾਲਾਂ ਦੀ ਫ਼ੀਸ ਅਤੇ ਹੋਰ ਸੰਬੰਧਿਤ ਵੇਰਵੇ ਪੋਰਟਲ ‘ਤੇ ਅਪਲੋਡ ਕਰਨੇ ਹੋਣਗੇ। ਇਸ ਤੋਂ ਇਲਾਵਾ ਫ਼ੀਸਾਂ ਨਾਲ ਜੁੜੀ ਪੂਰੀ ਜਾਣਕਾਰੀ ਦੇਣ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਜੇ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਕਿਸੇ ਸਕੂਲ ਨੇ 15 ਫ਼ੀਸਦੀ ਤੋਂ ਵੱਧ ਫ਼ੀਸ ਵਧਾਈ ਹੈ, ਤਾਂ ਨਿਯਮਾਂ ਅਨੁਸਾਰ ਵਾਧੂ 10 ਫ਼ੀਸਦੀ ਰਕਮ ਵਿਦਿਆਰਥੀਆਂ ਨੂੰ ਵਾਪਸ ਕਰਨੀ ਪਵੇਗੀ।
ਮੁੱਖ ਮੰਤਰੀ ਭਗਵੰਤ ਮਾਨ ਦੇ ਅਨੁਸਾਰ ਇਸ ਆਰਡੀਨੈਂਸ ਦੇ ਦਾਇਰੇ ਹੇਠ ਸੂਬੇ ਦੇ ਲਗਭਗ 7,800 ਪ੍ਰਾਈਵੇਟ ਸਕੂਲ ਅਤੇ ਕਰੀਬ 32 ਲੱਖ ਵਿਦਿਆਰਥੀ ਆਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਫ਼ੀਸਾਂ ਵਿੱਚ ਪਾਰਦਰਸ਼ਤਾ ਲਿਆਉਣਾ ਅਤੇ ਮਾਪਿਆਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ।
