Punjab shaken by major incident, youth called outside house and shot dead
ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਦੇ ਬਾਹਰ ਬੁਲਾ ਕੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ
ਲੋਪੋਕੇ (ਆਵਾਜ਼ਿ ਕੌਮ ਬਿਊਰੋ)-ਪਿੰਡ ਸ਼ਹੂਰਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਗੋਲੀਆਂ ਮਾਰ ਕੇ ਕਤਲ ਕਰ ਦੇਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਲਾਹੌਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਗੁਰਅਵਤਾਰ ਸਿੰਘ ਦੀ ਪਿੰਡ ਦੇ ਗੁਰਜੰਟ ਸਿੰਘ, ਹਨੀ ਡੰਡੇ ਅਤੇ ਹੋਰਨਾਂ ਨਾਲ ਰੰਜਿਸ਼ ਚੱਲਦੀ ਆ ਰਹੀ ਸੀ। ਬੀਤੀ ਰਾਤ ਉਕਤ ਤਿੰਨੇ ਨੌਜਵਾਨ ਮੋਟਰਸਾਈਕਲ ‘ਤੇ ਉਨ੍ਹਾਂ ਦੇ ਡੇਰੇ ‘ਤੇ ਆਏ। ਉਨ੍ਹਾਂ ਮੇਰੇ ਬੇਟੇ ਨੂੰ ਆਵਾਜ਼ ਮਾਰੀ। ਉਨ੍ਹਾਂ ਅੱਗੇ ਦੱਸਿਆ ਕਿ ਜਦੋਂ ਮੇਰਾ ਪੁੱਤਰ ਗੁਰਅਵਤਾਰ ਸਿੰਘ ਬਾਹਰ ਆਇਆ ਤਾਂ ਉਨ੍ਹਾਂ ਨਾਲ ਤਕਰਾਰ ਹੋ ਗਈ। ਗੁਰਜੰਟ ਸਿੰਘ ਅਤੇ ਹਨੀ ਨੇ ਪਿਸਟਲ ਨਾਲ ਸਿੱਧੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮੌਕੇ ਗੋਲੀਆਂ ਲੱਗਣ ਨਾਲ ਮੇਰਾ ਬੇਟਾ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਤੁਰੰਤ ਹਸਪਤਾਲ ਇਲਾਜ ਲਈ ਲਿਜਾਇਆ ਗਿਆ ਪਰ ਉਸ ਦੀ ਮੌਤ ਹੋ ਗਈ।

