“Threat Messages Sent to Raja Warring, Randhawa and Punjab DGP from Foreign Numbers”
“ਰਾਜਾ ਵੜਿੰਗ, ਰੰਧਾਵਾ ਤੇ ਪੰਜਾਬ ਡੀਜੀਪੀ ਨੂੰ ਧਮਕੀ, ਵਿਦੇਸ਼ੀ ਨੰਬਰਾਂ ਤੋਂ ਮੈਸੇਜ”

25 ਅਪ੍ਰੈਲ 2026, ਚੰਡੀਗੜ੍ਹ – ‘ਲਾਰੈਂਸ ਆਫ਼ ਪੰਜਾਬ’ ਡਾਕੂਮੈਂਟਰੀ ਦਾ ਵਿਰੋਧ ਕਰਨ ਤੋਂ ਬਾਅਦ ਪੰਜਾਬ ਦੇ ਕਈ ਆਗੂਆਂ ਅਤੇ ਅਧਿਕਾਰੀਆਂ ਨੂੰ ਧਮਕੀ ਭਰੇ ਮੈਸੇਜ ਮਿਲਣ ਦੀ ਜਾਣਕਾਰੀ ਸਾਹਮਣੇ ਆਈ ਹੈ।

ਮਿਲੀ ਜਾਣਕਾਰੀ ਮੁਤਾਬਕ, Amarinder Singh Raja Warring, Sukhjinder Singh Randhawa, Gaurav Yadav ਅਤੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਵਿਦੇਸ਼ੀ ਨੰਬਰਾਂ ਤੋਂ ਵਟਸਐਪ ਰਾਹੀਂ ਧਮਕੀ ਭਰੇ ਸੁਨੇਹੇ ਭੇਜੇ ਗਏ ਹਨ।
ਧਮਕੀ ਵਿੱਚ ‘ਲਾਰੈਂਸ ਆਫ਼ ਪੰਜਾਬ’ ਡਾਕੂਮੈਂਟਰੀ ਨੂੰ ਜਾਰੀ ਕਰਨ ਦੀ ਗੱਲ ਕਹਿੰਦੇ ਹੋਏ ਵਿਰੋਧ ਕਰਨ ਵਾਲਿਆਂ ਨੂੰ ਨਿਸ਼ਾਨਾ ਬਣਾਉਣ ਦੀ ਚੇਤਾਵਨੀ ਦਿੱਤੀ ਗਈ ਹੈ। ਇਸ ਵਿੱਚ ਕੁਝ ਹੋਰ ਨਾਮ ਵੀ ਸ਼ਾਮਲ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿੱਚ Bikram Singh Majithia ਅਤੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਦਾ ਨਾਮ ਵੀ ਲਿਆ ਗਿਆ ਹੈ।
ਇਸ ਮਾਮਲੇ ਨੇ ਸੂਬੇ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ, ਧਮਕੀ ਭੇਜਣ ਵਾਲਿਆਂ ਦੀ ਪਛਾਣ ਕਰਨ ਲਈ ਤਕਨੀਕੀ ਮਦਦ ਨਾਲ ਜਾਂਚ ਤੇਜ਼ ਕੀਤੀ ਗਈ ਹੈ।
