Punjabi man murdered in Spain! Manpreet Singh was the only brother of three sisters
ਪੰਜਾਬੀ ਮੁੰਡੇ ਦਾ ਸਪੇਨ ਵਿਚ ਕਤਲ! 3 ਭੈਣਾਂ ਦਾ ਇਕਲੌਤਾ ਭਰਾ ਸੀ ਮਨਪ੍ਰੀਤ ਸਿੰਘ
ਬਾਬਾ ਬਕਾਲਾ ਸਾਹਿਬ (ਆਵਾਜ਼ਿ ਕੌਮ ਬਿਊਰੋ)-ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਕਸਬਾ ਬਿਆਸ ਦੇ ਵਸਨੀਕ ਦਾ ਸਪੇਨ ’ਚ ਕਤਲ ਹੋ ਜਾਣ ਦੀ ਮੰਦਭਾਗੀ ਘਟਨਾ ਵਾਪਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਮਨਪ੍ਰੀਤ ਸਿੰਘ ਦਾ ਉਸ ਦੇ ਦੋਸਤ ਨੇ ਹੀ ਕਿਰਚਾਂ ਮਾਰ ਕੇ ਕਤਲ ਕਰ ਦਿੱਤਾ ਹੈ। ਮਨਪ੍ਰੀਤ ਸਿੰਘ 3 ਭੈਣਾਂ ਦਾ ਇਕਲੌਤਾ ਭਰਾ ਦੱਸਿਆ ਜਾਂਦਾ ਹੈ। ਮ੍ਰਿਤਕ ਦੇ ਪਿਤਾ ਦੀ ਵੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਮਨਪ੍ਰੀਤ ਸਿੰਘ ਆਪਣੀ ਵਿਧਵਾ ਭੈਣ ਅਤੇ ਬੱਚਿਆਂ ਦੀ ਰੋਜ਼ੀ-ਰੋਟੀ ਦਾ ਸਹਾਰਾ ਸੀ।

