Punjabis Face Opposition in Australia After New Zealand

Punjabis Face Opposition in Australia After New Zealand

ਨਿਊਜ਼ੀਲੈਂਡ ਤੋਂ ਬਾਅਦ ਆਸਟਰੇਲੀਆ ‘ਚ ਵੀ ਪੰਜਾਬੀਆਂ ਦਾ ਵਿਰੋਧ

24 ਫ਼ਰਵਰੀ 2026 – ਨਿਊਜ਼ੀਲੈਂਡ ਤੋਂ ਬਾਅਦ ਹੁਣ ਆਸਟਰੇਲੀਆ ਵਿੱਚ ਵੀ ਪੰਜਾਬੀ ਕਮਿਊਨਿਟੀ ਵਿਰੁੱਧ ਵਿਰੋਧ ਪ੍ਰਦਰਸ਼ਨ ਅਤੇ ਧਮਕੀਆਂ ਵਧ ਗਈਆਂ ਹਨ। ਕੁਝ ਕੱਟੜਪੰਥੀ ਧੜਿਆਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬੀਆਂ ਨੂੰ ਦੇਸ਼ ਛੱਡਣ ਲਈ ਕਿਹਾ ਅਤੇ ਧਮਕੀ ਦਿੱਤੀ ਕਿ ਉਹ ਆਸਟਰੇਲੀਆ ਨੂੰ “ਭਾਰਤ ਜਾਂ ਸੂਡਾਨ” ਨਹੀਂ ਬਣਨ ਦੇਣਗੇ। ਇਸ ਨੂੰ ਨਸਲੀ ਨਫ਼ਰਤ ਅਤੇ ਵਿਦੇਸ਼ੀ ਵਿਰੋਧੀ ਭਾਵਨਾ ਵਜੋਂ ਵੇਖਿਆ ਜਾ ਰਿਹਾ ਹੈ।

ਪੰਜਾਬੀ ਕਮਿਊਨਿਟੀ ਨੇ ਇਸ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਆਸਟਰੇਲੀਆ ਸਰਕਾਰ ਤੋਂ ਪੂਰੀ ਸੁਰੱਖਿਆ ਦੀ ਮੰਗ ਕੀਤੀ ਹੈ। ਆਸਟਰੇਲੀਆ ਸਰਕਾਰ ਨੇ ਪੰਜਾਬੀਆਂ ਨੂੰ ਸੁਰੱਖਿਆ ਦਾ ਭਰੋਸਾ ਦਿੱਤਾ ਹੈ ਅਤੇ ਨਫ਼ਰਤ ਫੈਲਾਉਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ ਹੈ। ਸਰਕਾਰ ਨੇ ਇਹ ਵੀ ਕਿਹਾ ਕਿ ਆਸਟਰੇਲੀਆ ਬਹੁ-ਸੱਭਿਆਚਾਰਕ ਦੇਸ਼ ਹੈ ਅਤੇ ਕਿਸੇ ਵੀ ਕਿਸਮ ਦੀ ਨਸਲੀ ਨਫ਼ਰਤ ਜਾਂ ਧਮਕੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਘਟਨਾ ਨੇ ਵਿਦੇਸ਼ਾਂ ਵਿੱਚ ਵੱਸਦੀ ਪੰਜਾਬੀ ਕਮਿਊਨਿਟੀ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਨੋਟਿਸ ਲੈਣ ਅਤੇ ਸੰਗਤ ਨੂੰ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਗਈ ਹੈ।