Rallies to commemorate the 1955 Darbar Sahib incident, protests outside the Indian High Commission in London
1955 ਦੇ ਦਰਬਾਰ ਸਾਹਿਬ ਘਟਨਾਕ੍ਰਮ ਦੀ ਯਾਦ ‘ਚ ਰੈਲੀਆਂ, ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਬਾਹਰ ਰੋਸ ਪ੍ਰਦਰਸ਼ਨ
ਲੰਡਨ (ਆਵਾਜ਼ਿ ਕੌਮ ਬਿਊਰੋ)-ਖਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ (SFJ) ਦੇ ਸੱਦੇ ’ਤੇ ਇੰਗਲੈਂਡ, ਯੂਰਪ, ਵੈਨਕੂਵਰ, ਓਟਾਵਾ, ਨਿਊਯਾਰਕ, ਵਾਸ਼ਿੰਗਟਨ ਡੀ.ਸੀ., ਨਿਊਜ਼ੀਲੈਂਡ ਅਤੇ ਆਸਟ੍ਰੇਲੀਆ ਸਮੇਤ ਕਈ ਦੇਸ਼ਾਂ ਵਿੱਚ 4 ਜੁਲਾਈ 1955 ਨੂੰ ਦਰਬਾਰ ਸਾਹਿਬ ‘ਤੇ ਹਮਲੇ ਦੀਆਂ ਇਤਿਹਾਸਕ ਘਟਨਾਵਾਂ ਦੀ ਯਾਦ ਵਿੱਚ ਰੈਲੀਆਂ ਅਤੇ ਪ੍ਰਦਰਸ਼ਨ ਕੀਤੇ ਗਏ। ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਇਕੱਠੇ ਹੋਏ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਭਾਈ ਪਰਮਜੀਤ ਸਿੰਘ ਪੰਮਾ ਨੇ ਦਾਅਵਾ ਕੀਤਾ ਕਿ ਵਿਦੇਸ਼ਾਂ ਵਿੱਚ ਰਹਿ ਰਹੇ ਖਾਲਿਸਤਾਨ ਹਮਾਇਤੀਆਂ ਨੂੰ ਮਾਰਨ ਦੀਆਂ ਧਮਕੀਆਂ ਅਤੇ ਕਈਆਂ ਨੂੰ ਫਿਰੌਤੀ ਦੀਆਂ ਮੰਗਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਭਾਰਤੀ ਕੂਟਨੀਤਿਕ ਮਿਸ਼ਨਾਂ ਬਾਰੇ ਵੀ ਤਿੱਖੀ ਟਿੱਪਣੀ ਕੀਤੀ ਅਤੇ ਵਿਦੇਸ਼ਾਂ ਵਿੱਚ ਭਾਰਤੀ ਸਫ਼ਾਰਤਖ਼ਾਨਿਆਂ ਨੂੰ ਬੰਦ ਕਰਨ ਦੀ ਮੰਗ ਕੀਤੀ। ਪ੍ਰਦਰਸ਼ਨ ਦੌਰਾਨ ਭਾਰਤ ਵਿਰੋਧੀ ਅਤੇ ਖਾਲਿਸਤਾਨ ਹੱਕ ਵਿੱਚ ਨਾਅਰੇਬਾਜ਼ੀ ਵੀ ਕੀਤੀ ਗਈ। ਬੁਲਾਰਿਆਂ ਨੇ ਤਿਰੰਗੇ ਉੱਪਰ ਖੜ੍ਹ ਕੇ ਸੰਬੋਧਨ ਕਰਦਿਆਂ ਕਿਹਾ ਕਿ ਉਹ ਖਾਲਿਸਤਾਨ ਦੀ ਪ੍ਰਾਪਤੀ ਤੱਕ ਆਪਣਾ ਅੰਦੋਲਨ ਜਾਰੀ ਰੱਖਣਗੇ।

