“Another Section Added Against Former Minister Laljit Bhullar in DM Gagandeep Suicide Case”
“ਡੀਐੱਮ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ‘ਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਖਿਲਾਫ਼ ਇੱਕ ਹੋਰ ਧਾਰਾ ਜੋੜੀ”

9 ਅਪ੍ਰੈਲ 2026 ਲੁਧਿਆਣਾ – ਡੀਐੱਮ ਗਗਨਦੀਪ ਸਿੰਘ ਰੰਧਾਵਾ ਖੁਦਕੁਸ਼ੀ ਮਾਮਲੇ ਵਿਚ ਸਾਬਕਾ ਮੰਤਰੀ ਲਾਲਜੀਤ ਭੁੱਲਰ ਖਿਲਾਫ਼ ਇੱਕ ਹੋਰ ਵੱਡੀ ਕਾਰਵਾਈ ਹੋਈ ਹੈ। ਪੁਲਿਸ ਨੇ ਸਬੂਤ ਮਿਟਾਉਣ ਦੇ ਇਲਜ਼ਾਮ ਤਹਿਤ ਉਨ੍ਹਾਂ ਖਿਲਾਫ਼ ਧਾਰਾ 238 ਵੀ ਜੋੜ ਦਿੱਤੀ ਹੈ।
ਪੁਲਿਸ ਅਨੁਸਾਰ ਲਾਲਜੀਤ ਭੁੱਲਰ ਦੇ ਘਰੋਂ DVR ਨਹੀਂ ਮਿਲਿਆ, ਜਿਸ ਕਾਰਨ ਇਹ ਧਾਰਾ ਲਗਾਈ ਗਈ ਹੈ। ਇਸ ਤੋਂ ਪਹਿਲਾਂ ਵੀ ਇਸ ਮਾਮਲੇ ਵਿਚ ਲਾਲਜੀਤ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਡੀਐੱਮ ਗਗਨਦੀਪ ਸਿੰਘ ਰੰਧਾਵਾ ਦੀ ਖੁਦਕੁਸ਼ੀ ਤੋਂ ਬਾਅਦ ਇਸ ਮਾਮਲੇ ਵਿਚ ਲਗਾਤਾਰ ਨਵੀਆਂ ਧਾਰਾਵਾਂ ਜੋੜੀਆਂ ਜਾ ਰਹੀਆਂ ਹਨ।
ਪੁਲਿਸ ਜਾਂਚ ਤੇਜ਼ ਹੈ ਤੇ ਇਸ ਮਾਮਲੇ ਵਿਚ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਇਸ ਘਟਨਾ ਨੇ ਲੁਧਿਆਣਾ ਵਿਚ ਰਾਜਨੀਤਿਕ ਤੇ ਪ੍ਰਸ਼ਾਸਨਿਕ ਗਲਿਆਂ ਵਿਚ ਚਰਚਾ ਛੇੜ ਦਿੱਤੀ ਹੈ।
