Rs 8.27 lakh swindled under the pretext of sending victim to Italy; case registered against 2 travel agents
ਇਟਲੀ ਭੇਜਣ ਦਾ ਝਾਂਸਾ ਦੇ ਕੇ ਮਾਰੀ 8.27 ਲੱਖ ਦੀ ਠੱਗੀ, 2 ਟ੍ਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ
ਟਾਂਡਾ ਉੜਮੁੜ (ਆਵਾਜ਼ਿ ਕੌਮ ਬਿਊਰੋ)-ਪਿੰਡ ਮੂਨਕ ਕਲਾਂ ਨਾਲ ਸੰਬੰਧਿਤ ਇੱਕ ਵਿਅਕਤੀ ਨੂੰ ਵਿਦੇਸ਼ (ਇਟਲੀ) ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਵਾਲੇ 2 ਟਰੈਵਲ ਏਜੰਟਾਂ ਖਿਲਾਫ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਥਾਣਾ ਟਾਂਡਾ ਦੀ ਮੁਖੀ ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਧੋਖਾਧੜੀ ਦਾ ਸ਼ਿਕਾਰ ਹੋਏ ਬਲਵੀਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮੂਨਕ ਕਲਾਂ ਵਲੋਂ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਦਿੱਤੀ ਗਈ ਸ਼ਿਕਾਇਤ ਤੇ ਜਾਂਚ ਪੜਤਾਲ ਉਪਰੰਤ ਟਰੈਵਲ ਏਜੰਟ ਗੁਰਨਾਮ ਸਿੰਘ ਪੁੱਤਰ ਅਮਰਜੀਤ ਸਿੰਘ ਅਤੇ ਰਾਜਨ ਸਿੰਘ ਪੁੱਤਰ ਅੰਗਰੇਜ਼ ਸਿੰਘ ਦੋਵੇਂ ਵਾਸੀ ਸ਼ੇਖ ਚੱਕ ਜ਼ਿਲ੍ਹਾ ਤਰਨਤਾਰਨ ਖਿਲਾਫ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਬਲਵੀਰ ਸਿੰਘ ਨੇ ਦੱਸਿਆ ਕਿ ਟਰੈਵਲ ਏਜੰਟਾਂ ਨੇ ਉਸ ਨੂੰ ਵਿਦੇਸ਼ (ਇਟਲੀ) ਭੇਜਣ ਦਾ ਝਾਂਸਾ ਦੇ ਕੇ 8 ਲੱਖ 27 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ, ਜੋ ਉਸਨੇ ਉਹਨਾਂ ਨੂੰ ਆਨਲਾਈਨ ਦਿੱਤੇ ਸਨ। ਟਾਂਡਾ ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਦੀ ਹੋਰ ਤਫਤੀਸ਼ ਏ. ਐੱਸ. ਆਈ. ਗੁਰਮੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

