ਸ਼੍ਰੋਮਣੀ ਅਕਾਲੀ ਦਲ ਦੇ ਖਜਾਨਚੀ ਵਜੋਂ ਸ. ਪਰਮਿੰਦਰ ਸਿੰਘ ਢੀਂਡਸਾ ਨਿਯੁਕਤ

ਚੰਡੀਗੜ੍ਹ, 9 ਅਕਤੂਬਰ (ਖ਼ਾਸ ਰਿਪੋਰਟ) — ਸ਼੍ਰੋਮਣੀ ਅਕਾਲੀ ਦਲ ਵੱਲੋਂ ਸ. ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਦੇ ਖਜਾਨਚੀ ਵਜੋਂ ਨਿਯੁਕਤ ਕਰਨ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਇਹ ਨਿਯੁਕਤੀ ਕੀਤੀ ਗਈ।
ਪਾਰਟੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਸਾਰੇ ਅਹੁਦੇਦਾਰ ਸਾਹਿਬਾਨਾਂ ਨੂੰ ਪੰਥ ਅਤੇ ਪੰਜਾਬ ਦੀ ਨਿਸ਼ਕਾਮ ਸੇਵਾ ਕਰਨ ਦਾ ਬਲ ਬਖ਼ਸ਼ੇ।
ਸ. ਢੀਂਡਸਾ ਦਾ ਤਜਰਬਾ ਅਤੇ ਆਰਥਿਕ ਮਾਮਲਿਆਂ ਵਿਚ ਦੂਰਦਰਸ਼ੀ ਦ੍ਰਿਸ਼ਟਿਕੋਣ ਪਾਰਟੀ ਲਈ ਮਜ਼ਬੂਤੀ ਦਾ ਸਬਬ ਬਣੇਗਾ। ਉਮੀਦ ਜਤਾਈ ਗਈ ਹੈ ਕਿ ਉਹ ਆਪਣੇ ਨਵੇਂ ਅਹੁਦੇ ’ਤੇ ਪੂਰੀ ਨਿਸ਼ਠਾ ਨਾਲ ਪੰਥਕ ਤੇ ਰਾਜਨੀਤਕ ਸੇਵਾ ਜਾਰੀ ਰੱਖਣਗੇ।