“Action Taken Against Rapper Badshah’s SAGO Club in Chandigarh”
ਰੈਪਰ ਬਾਦਸ਼ਾਹ ਖਿਲਾਫ ਵੱਡਾ ਐਕਸ਼ਨ, ਚੰਡੀਗੜ੍ਹ ‘ਚ SAGO ਕਲੱਬ ਸੀਲ

02 ਜੂਨ 2026, ਚੰਡੀਗੜ੍ਹ – ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮਸ਼ਹੂਰ ਰੈਪਰ ਬਾਦਸ਼ਾਹ ਨਾਲ ਜੁੜੇ ਚੰਡੀਗੜ੍ਹ ਦੇ SAGO Club ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸੈਕਟਰ 26 ਸਥਿਤ ਕਲੱਬ ਨੂੰ ਸੀਲ ਕਰ ਦਿੱਤਾ ਗਿਆ ਹੈ।
ਸੂਤਰਾਂ ਮੁਤਾਬਕ ਇਹ ਕਾਰਵਾਈ ਚੰਡੀਗੜ੍ਹ ਪ੍ਰਸ਼ਾਸਨ ਦੇ ਸਬੰਧਤ ਵਿਭਾਗ ਵੱਲੋਂ ਕੀਤੀ ਗਈ। ਅਧਿਕਾਰੀਆਂ ਨੇ ਕਲੱਬ ਦੇ ਮੁੱਖ ਗੇਟਾਂ ‘ਤੇ ਸੀਲ ਲਗਾ ਦਿੱਤੀ ਹੈ।
ਜਾਣਕਾਰੀ ਅਨੁਸਾਰ ਕਲੱਬ ਦੀ ਇਮਾਰਤ ਵਿੱਚ ਕੁਝ ਅਜਿਹੇ ਬਦਲਾਅ ਕੀਤੇ ਗਏ ਸਨ ਜੋ ਨੀਤੀ ਅਤੇ ਮਨਜ਼ੂਰਸ਼ੁਦਾ ਨਿਯਮਾਂ ਦੇ ਅਨੁਕੂਲ ਨਹੀਂ ਸਨ। ਇਸੇ ਕਾਰਨ ਇਹ ਕਾਰਵਾਈ ਕੀਤੀ ਗਈ ਦੱਸੀ ਜਾ ਰਹੀ ਹੈ।
ਹਾਲਾਂਕਿ ਇਸ ਮਾਮਲੇ ਸਬੰਧੀ ਅਜੇ ਤੱਕ ਕੋਈ ਅਧਿਕਾਰਿਕ ਬਿਆਨ ਸਾਹਮਣੇ ਨਹੀਂ ਆਇਆ। ਪ੍ਰਸ਼ਾਸਨ ਵੱਲੋਂ ਵੀ ਵਿਸਥਾਰਪੂਰਵਕ ਜਾਣਕਾਰੀ ਜਾਰੀ ਕੀਤੀ ਜਾਣੀ ਬਾਕੀ ਹੈ।
