Delhi High Court Admits Plea Challenging Sajjan Kumar’s Acquittal
1984 ਸਿੱਖ ਨਸਲਕੁਸ਼ੀ ਮਾਮਲੇ ‘ਚ ਸੱਜਣ ਕੁਮਾਰ ਖਿਲਾਫ਼ ਪਟੀਸ਼ਨ ਸਵੀਕਾਰ

26 ਮਈ 2026, ਨਵੀਂ ਦਿੱਲੀ – Delhi High Court ਨੇ Sajjan Kumar ਨੂੰ 1984 ਸਿੱਖ ਨਸਲਕੁਸ਼ੀ ਦੇ ਇੱਕ ਮਾਮਲੇ ਵਿੱਚ ਬਰੀ ਕਰਨ ਦੇ ਫੈਸਲੇ ਖ਼ਿਲਾਫ਼ ਦਾਇਰ ਕੀਤੀ ਗਈ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ।
ਇਹ ਮਾਮਲਾ 1984 ਦੌਰਾਨ ਹੋਈ ਸਿੱਖ ਵਿਰੋਧੀ ਹਿੰਸਾ ਨਾਲ ਜੁੜਿਆ ਹੋਇਆ ਹੈ, ਜਿਸ ਵਿੱਚ ਪਹਿਲਾਂ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਗਿਆ ਸੀ।
ਹੁਣ ਇਸ ਫੈਸਲੇ ਨੂੰ ਚੁਣੌਤੀ ਦਿੰਦਿਆਂ ਦਾਇਰ ਕੀਤੀ ਗਈ ਪਟੀਸ਼ਨ ‘ਤੇ ਦਿੱਲੀ ਹਾਈ ਕੋਰਟ ਵੱਲੋਂ ਸੁਣਵਾਈ ਲਈ ਮਨਜ਼ੂਰੀ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਸੱਜਣ ਕੁਮਾਰ ਇਸ ਸਮੇਂ 1984 ਸਿੱਖ ਨਸਲਕੁਸ਼ੀ ਨਾਲ ਜੁੜੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।
ਇਸ ਮਾਮਲੇ ਨੂੰ ਲੈ ਕੇ ਸਿੱਖ ਭਾਈਚਾਰੇ ਅਤੇ ਪੀੜਤ ਪਰਿਵਾਰਾਂ ਵੱਲੋਂ ਲੰਬੇ ਸਮੇਂ ਤੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
