‘Salute to the courage of Bhim Singh, who is enduring the pain of his son’s death’ — Pargat Singh’s major statement on the ‘Jhota’ (buffalo) murder case
‘ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ ਹੌਂਸਲੇ ਨੂੰ ਸਲਾਮ’, ਝੋਟਾ ਕਤਲ ਮਾਮਲੇ ‘ਤੇ ਪਰਗਟ ਸਿੰਘ ਦਾ ਵੱਡਾ ਬਿਆਨ
ਚੰਡੀਗੜ੍ਹ/ਜਲੰਧਰ (ਆਵਾਜ਼ਿ ਕੌਮ ਬਿਊਰੋ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ ਨੇ ਪਰਮਿੰਦਰ ਸਿੰਘ ਝੋਟਾ ਦੇ ਮਾਮਲੇ ‘ਚ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ‘ਤੇ ਸਵਾਲ ਉਠਾਏ। ਜਲੰਧਰ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਉਨ੍ਹਾਂ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਫ਼ੌਜੀ ਦੇ ਹੌਸਲੇ ਨੂੰ ਸਲਾਮ ਕਰਦਿਆਂ ਕਿਹਾ ਕਿ ਉਹ ਆਪਣੇ ਨਿੱਜੀ ਦੁੱਖ਼ ਦੇ ਬਾਵਜੂਦ ਪੰਜਾਬ ‘ਚ ਇਨਸਾਫ਼ ਅਤੇ ਭਾਈਚਾਰਕ ਸਾਂਝ ਲਈ ਲੜ ਰਹੇ ਹਨ। ਪਰਗਟ ਸਿੰਘ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੈਡੀਕਲ ਨਸ਼ਿਆਂ ਦੀ ਵਿਕਰੀ ਅਤੇ ਵਿਗੜ ਰਹੀ ਕਾਨੂੰਨ-ਵਿਵਸਥਾ ‘ਤੇ ਕਾਬੂ ਪਾਉਣ ‘ਚ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਪਹਿਲਾਂ ਹੀ ਗੰਭੀਰਤਾ ਨਾਲ ਕਾਰਵਾਈ ਕੀਤੀ ਹੁੰਦੀ ਤਾਂ ਅਜਿਹੇ ਹਾਲਾਤ ਪੈਦਾ ਹੋਣ ਤੋਂ ਰੋਕੇ ਜਾ ਸਕਦੇ ਸਨ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ‘ਚ ਇਨਸਾਫ਼ ਦੇ ਮੁੱਦੇ ‘ਤੇ ਚਰਚਾ ਕਰਨ ਦੀ ਬਜਾਏ ਸਰਕਾਰ ਨੇ ਸੈਸ਼ਨ ਮਹਿਜ਼ ਨੌਂ ਮਿੰਟਾਂ ‘ਚ ਖ਼ਤਮ ਕਰ ਦਿੱਤਾ। ਪਰਗਟ ਸਿੰਘ ਨੇ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਪਰਿਵਾਰ ਦੇ ਨਾਲ ਖੜ੍ਹੀ ਰਹੇਗੀ ਅਤੇ ਹਰ ਸੰਭਵ ਯਤਨ ਕਰੇਗੀ।

