ED Arrests Punjab Minister Sanjeev Arora in FEMA Case
ED ਨੇ ਪੰਜਾਬ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫਤਾਰ ਕੀਤਾ

8 ਮਈ 2026, ਚੰਡੀਗੜ੍ਹ – ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪੰਜਾਬ ਦੇ ਮੰਤਰੀ Sanjeev Arora ਨੂੰ FEMA ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਮੁਤਾਬਕ ਇਹ ਕਾਰਵਾਈ ਉਨ੍ਹਾਂ ਨਾਲ ਸੰਬੰਧਿਤ ਥਾਵਾਂ ‘ਤੇ ਲੰਬੇ ਸਮੇਂ ਤੋਂ ਚੱਲ ਰਹੀਆਂ ਛਾਪੇਮਾਰੀਆਂ ਮਗਰੋਂ ਕੀਤੀ ਗਈ ਹੈ।
ਜਾਂਚ ਏਜੰਸੀ ਦੀ ਰਡਾਰ ‘ਤੇ ਉਨ੍ਹਾਂ ਦੀ ਕੰਪਨੀ Hampton Sky Realty Ltd ਵੀ ਹੈ।
ਕੰਪਨੀ ‘ਤੇ ਇਨਸਾਈਡਰ ਟ੍ਰੇਡਿੰਗ ਅਤੇ ਜਾਲੀ ਐਕਸਪੋਰਟ ਬਿਲ ਤਿਆਰ ਕਰਨ ਦੇ ਦੋਸ਼ ਲੱਗੇ ਹਨ।
ਫਿਲਹਾਲ ED ਵੱਲੋਂ ਮਾਮਲੇ ਦੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇ ਖੁਲਾਸਿਆਂ ਦੀ ਉਡੀਕ ਕੀਤੀ ਜਾ ਰਹੀ ਹੈ।
