DIG ਨੂੰ ਜੇਲ੍ਹ ਭਿਜਵਾਉਣ ਵਾਲੇ ਸਕ੍ਰੈਪ ਡੀਲਰ ਨੂੰ ਮਿਲੇਗੀ ਸੁਰੱਖਿਆ — ਹਾਈ ਕੋਰਟ ਦੇ ਸਰਕਾਰ ਤੇ CBI ਨੂੰ ਹੁਕਮ

ਚੰਡੀਗੜ੍ਹ, 17 ਅਕਤੂਬਰ:ਪੰਜਾਬ ਦੇ ਭ੍ਰਿਸ਼ਟਾਚਾਰ ਮਾਮਲੇ ਵਿੱਚ ਫਸੇ DIG ਹਰਚਰਨ ਸਿੰਘ ਭੁੱਲਰ ਖ਼ਿਲਾਫ਼ ਗਵਾਹੀ ਦੇਣ ਵਾਲੇ ਸਕ੍ਰੈਪ ਡੀਲਰ ਅਕਾਸ਼ ਬੱਟਾ ਨੂੰ ਹੁਣ ਹਾਈ ਕੋਰਟ ਵੱਲੋਂ ਸੁਰੱਖਿਆ ਦਿੱਤੇ ਜਾਣ ਦੇ ਹੁਕਮ ਹੋਏ ਹਨ।
ਅਕਾਸ਼ ਬੱਟਾ ਨੇ ਅਦਾਲਤ ਅੱਗੇ ਦੱਸਿਆ ਕਿ ਉਸਦੀ ਜਾਨ ਨੂੰ ਖ਼ਤਰਾ ਹੈ ਕਿਉਂਕਿ ਉਸਨੇ ਇੱਕ ਉੱਚ ਅਧਿਕਾਰੀ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਸਬੂਤ ਦਿੱਤੇ ਸਨ। ਪਟੀਸ਼ਨ ’ਤੇ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ CBI ਦੋਵਾਂ ਨੂੰ ਹਦਾਇਤ ਕੀਤੀ ਹੈ ਕਿ ਅਕਾਸ਼ ਬੱਟਾ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
ਯਾਦ ਰਹੇ ਕਿ ਸੀਬੀਆਈ ਨੇ ਕੁਝ ਦਿਨ ਪਹਿਲਾਂ ਰੋਪੜ ਰੇਂਜ ਦੇ DIG ਹਰਚਰਨ ਸਿੰਘ ਭੁੱਲਰ ਨੂੰ ਭ੍ਰਿਸ਼ਟਾਚਾਰ ਅਤੇ ਅਹੁਦੇ ਦੀ ਦੁਰਵਰਤੋਂ ਦੇ ਦੋਸ਼ਾਂ ’ਤੇ ਗ੍ਰਿਫਤਾਰ ਕੀਤਾ ਸੀ। ਜਾਂਚ ਦੌਰਾਨ ਸਕ੍ਰੈਪ ਡੀਲਰ ਅਕਾਸ਼ ਬੱਟਾ ਦੀ ਗਵਾਹੀ ਅਤੇ ਸਬੂਤ ਇਸ ਕੇਸ ਵਿੱਚ ਮਹੱਤਵਪੂਰਨ ਮੰਨੇ ਜਾ ਰਹੇ ਹਨ।
ਹਾਈ ਕੋਰਟ ਨੇ ਸਪਸ਼ਟ ਕਿਹਾ ਹੈ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਅਣਹੋਣੀ ਜਾਂ ਧਮਕੀ ਦੀ ਸ਼ਿਕਾਇਤ ਆਉਂਦੀ ਹੈ ਤਾਂ ਸਰਕਾਰ ਅਤੇ CBI ਨੂੰ ਤੁਰੰਤ ਕਾਰਵਾਈ ਕਰਨੀ ਹੋਵੇਗੀ।

