Senior Akali Dal leader and former MP Varinder Singh Bajwa passes away.
ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦਿਹਾਂਤ
ਹੁਸ਼ਿਆਰਪੁਰ (ਆਵਾਜ਼ਿ ਕੌਮ ਬਿਊਰੋ)-ਪੰਜਾਬ ਦੀ ਸਿਆਸਤ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦੇ ਸੀਨੀਅਰ ਵਾਈਸ ਪ੍ਰਧਾਨ ਅਤੇ ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ ਦਾ ਬੀਤੀ ਰਾਤ ਦਿਹਾਂਤ ਹੋ ਗਿਆ। ਇਸ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਚਾਹੁਣ ਵਾਲਿਆਂ ‘ਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਨੇ ਰਾਜਨੀਤੀ ‘ਚ ਲੰਬਾ ਸਮਾਂ ਸਰਗਰਮ ਰਹਿੰਦਿਆਂ ਪੰਜਾਬ ਦੀ ਸਿਆਸਤ ‘ਚ ਆਪਣੀ ਪਛਾਣ ਬਣਾਈ। ਉਹ 1980 ਦੇ ਦਹਾਕੇ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੀ ਸਿਆਸਤ ਵਿੱਚ ਸਰਗਰਮ ਹੋਏ। ਉਹ 2004 ਤੋਂ 2010 ਤੱਕ ਪੰਜਾਬ ਤੋਂ ਰਾਜ ਸਭਾ ਮੈਂਬਰ ਰਹੇ ਅਤੇ ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਸਨ। ਉਹ ਜ਼ਿਲ੍ਹਾ ਹੁਸ਼ਿਆਰਪੁਰ ਅਕਾਲੀ ਦਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।

