ਸੈਸ਼ਨਜ਼ ਕੋਰਟ ਨੇ ਭਾਈ ਨਾਰਾਇਣ ਸਿੰਘ ਚੌੜਾ ਦੀ ਜ਼ਮਾਨਤ ਕੀਤੀ ਮਨਜ਼ੂਰ, ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਦੇ ਕੇਸ ‘ਚ ਰਾਹਤ

ਅੰਮ੍ਰਿਤਸਰ (25 ਮਾਰਚ, 2025): ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਦੇ ਇਰਾਦਾ ਕਤਲ ਦੇ ਕੇਸ ਵਿੱਚ ਸੈਸ਼ਨਜ਼ ਕੋਰਟ ਅੰਮ੍ਰਿਤਸਰ ਨੇ ਭਾਈ ਨਾਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਦੇ ਦਿੱਤੀ। ਵਧੀਕ ਸੈਸ਼ਨਜ਼ ਜੱਜ ਸ੍ਰੀ ਸੁਮਿਤ ਘਈ ਨੇ ਸਫਾਈ ਪੱਖ ਦੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ, ਐਡਵੋਕੇਟ ਬਲਜਿੰਦਰ ਸਿੰਘ ਬਾਜਵਾ, ਅਤੇ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਇਹ ਫ਼ੈਸਲਾ ਸੁਣਾਇਆ।