Several suspects arrested in connection with bombings during Macron’s Syria visit
ਮੈਕਰੋਂ ਦੇ ਸੀਰੀਆ ਦੌਰੇ ਦੌਰਾਨ ਹੋਏ ਧਮਾਕਿਆਂ ਦੇ ਮਾਮਲੇ ਵਿਚ ਕਈ ਸ਼ੱਕੀ ਗ੍ਰਿਫ਼ਤਾਰ
Paris, (ਆਵਾਜ਼ਿ ਕੌਮ ਬਿਊਰੋ)-ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਦੇ ਇਤਿਹਾਸਕ ਸੀਰੀਆ ਦੌਰੇ ਦੌਰਾਨ ਰਾਜਧਾਨੀ ਦਮਿਸ਼ਕ ਵਿਚ ਹੋਏ ਲੜੀਵਾਰ ਬੰਬ ਧਮਾਕਿਆਂ ਦੇ ਮਾਮਲੇ ਵਿਚ ਸੀਰੀਆਈ ਸੁਰੱਖਿਆ ਏਜੰਸੀਆਂ ਨੇ ਕਈ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਦਾ ਦਾਅਵਾ ਹੈ ਕਿ ਛਾਪੇਮਾਰੀ ਦੌਰਾਨ ਧਮਾਕਿਆਂ ਦੇ ਪਿੱਛੇ ਸਰਗਰਮ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਸੀਰੀਆ ਦੇ ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰ ਜਾਰੀ ਬਿਆਨ ਵਿਚ ਦੱਸਿਆ ਕਿ ਦਮਿਸ਼ਕ ਅਤੇ ਉਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਚਲਾਈ ਗਈ ਸੁਰੱਖਿਆ ਮੁਹਿੰਮ ਦੌਰਾਨ ਕਈ ਸ਼ੱਕੀ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਹਾਲਾਂਕਿ, ਮੰਤਰਾਲੇ ਨੇ ਉਨ੍ਹਾਂ ਦੀ ਪਛਾਣ ਜਾਂ ਕਿਸੇ ਅੱਤਵਾਦੀ ਜਾਂ ਹੋਰ ਜਥੇਬੰਦੀ ਨਾਲ ਸਬੰਧਾਂ ਦਾ ਖੁਲਾਸਾ ਨਹੀਂ ਕੀਤਾ ਹੈ।

