SGPC Delegation Led by Advocate Dhami Meets Baba Harnam Singh

ਐਡਵੋਕੇਟ ਧਾਮੀ ਦੀ ਅਗਵਾਈ ’ਚ SGPC ਵਫ਼ਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ

ਮਹਿਤਾ (2 ਜੂਨ, 2025): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਇੱਕ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਇਹ ਮੀਟਿੰਗ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਈ।

ਮੀਟਿੰਗ ’ਚ SGPC ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਸਮੇਤ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਚਾਵਲਾ, ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਰਣਜੀਤ ਸਿੰਘ ਕਾਹਲੋਂ, ਜੋਧ ਸਿੰਘ ਸਮਰਾ, ਬਲਜੀਤ ਸਿੰਘ ਜਲਾਲਉਸਮਾ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ ਅਤੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਸ਼ਾਮਲ ਸਨ।

ਮੀਟਿੰਗ ਬਾਅਦ ਐਡਵੋਕੇਟ ਧਾਮੀ ਨੇ ਮੀਡੀਆ ਨੂੰ ਦੱਸਿਆ ਕਿ 6 ਜੂਨ ਨੂੰ ਮਨਾਏ ਜਾ ਰਹੇ ਘੱਲੂਘਾਰਾ ਦਿਵਸ ਦੇ ਸਮਾਗਮ ਸਬੰਧੀ ਸਕਾਰਾਤਮਕ ਗੱਲਬਾਤ ਹੋਈ। ਉਨ੍ਹਾਂ ਨੇ ਆਸ ਜਤਾਈ ਕਿ ਮੌਜੂਦਾ ਸਥਿਤੀ ਦਾ ਸੁਖਾਵਾਂ ਹੱਲ ਨਿਕਲ ਆਵੇਗਾ।