SGPC’s car service buses vandalized, suspected firing
SGPC ਦੀਆਂ ਕਾਰ ਸੇਵਾ ਵਾਲੀਆਂ ਬੱਸਾਂ ਦੀ ਭੰਨਤੋੜ, ਗੋਲੀਆਂ ਚਲਾਉਣ ਦਾ ਸ਼ੱਕ
ਅੰਮ੍ਰਿਤਸਰ (ਆਵਾਜ਼ਿ ਕੌਮ ਬਿਊਰੋ)-ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਸਥਿਤ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਦੇ ਕੋਲ ਪਾਰਕਿੰਗ ਵਿੱਚ ਖੜ੍ਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬੱਸਾਂ ਦੀ ਬੀਤੀ ਰਾਤ ਭੰਨਤੋੜ ਕਰ ਦਿੱਤੀ ਗਈ।ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਨੂੰ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਇਹ ਕਾਰ ਸੇਵਾ ਬੱਸਾਂ ਚਲਾਈਆਂ ਜਾਂਦੀਆਂ ਹਨ। ਅੱਜ ਜਬਲਪੁਰ ਤੋਂ ਆਈ ਸੰਗਤ ਨੂੰ ਇਨ੍ਹਾਂ ਬੱਸਾਂ ਰਾਹੀਂ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਦਾ ਪ੍ਰੋਗਰਾਮ ਸੀ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਬੱਸਾਂ ‘ਤੇ ਗੋਲੀਆਂ ਵੀ ਚਲਾਈਆਂ ਗਈਆਂ ਹੋ ਸਕਦੀਆਂ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦਿਆਂ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਘਟਨਾ ਵਾਲੀ ਥਾਂ ਦੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦਾ ਪਤਾ ਲਗਾਇਆ ਜਾ ਸਕੇ।

