“Shambhu Blast Case: Key Accused’s Associate Arrested”
“ਸ਼ੰਭੂ ਧਮਾਕਾ ਮਾਮਲਾ: ਮੁੱਖ ਮੁਲਜ਼ਮ ਦਾ ਸਾਥੀ ਗ੍ਰਿਫ਼ਤਾਰ”

2 ਮਈ 2026, ਚੰਡੀਗੜ੍ਹ – ਸ਼ੰਭੂ ਨੇੜੇ ਰੇਲਵੇ ਟਰੈਕ ਧਮਾਕੇ ਨਾਲ ਜੁੜੇ ਮਾਮਲੇ ਵਿੱਚ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਮੁੱਖ ਮੁਲਜ਼ਮ ਜਗਰੂਪ ਸਿੰਘ ਦੇ ਸਾਥੀ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਪੰਜਾਬ ਦੇ ਡੀਜੀਪੀ Gaurav Yadav ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਜਿੰਦਰ ਸਿੰਘ ਦੀ ਸ਼ੰਭੂ ਰੇਲਵੇ ਟਰੈਕ ਧਮਾਕੇ ਤੋਂ ਇਲਾਵਾ ਸਰਹਿੰਦ ਰੇਲਵੇ ਟਰੈਕ ਧਮਾਕੇ ਅਤੇ ਸੀ.ਆਈ.ਏ. ਮੋਗਾ ‘ਤੇ ਗ੍ਰੇਨੇਡ ਹਮਲੇ ਵਿੱਚ ਵੀ ਭੂਮਿਕਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਸਾਰੇ ਹਮਲੇ ਵਿਦੇਸ਼ ਵਿੱਚ ਬੈਠੇ ਆਕਾਵਾਂ ਦੇ ਇਸ਼ਾਰੇ ‘ਤੇ ਕੀਤੇ ਗਏ ਸਨ ਅਤੇ ਇਸ ਸਬੰਧੀ ਹੋਰ ਜਾਂਚ ਜਾਰੀ ਹੈ।
ਪੁਲਿਸ ਹੁਣ ਗ੍ਰਿਫ਼ਤਾਰ ਮੁਲਜ਼ਮ ਤੋਂ ਡੂੰਘੀ ਪੁੱਛਗਿੱਛ ਕਰ ਰਹੀ ਹੈ ਅਤੇ ਹੋਰ ਸਾਥੀਆਂ ਅਤੇ ਨੈੱਟਵਰਕ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।
ਇਸ ਕਾਰਵਾਈ ਨਾਲ ਪੰਜਾਬ ਵਿੱਚ ਸੁਰੱਖਿਆ ਏਜੰਸੀਆਂ ਨੂੰ ਵੱਡੀ ਕਾਮਯਾਬੀ ਮਿਲੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਖੁਲਾਸਿਆਂ ਦੀ ਉਮੀਦ ਹੈ।
