“4 Accused in Shambhu Blast Case Sent to 7-Day Police Remand”
“ਸ਼ੰਭੂ ਧਮਾਕਾ ਮਾਮਲੇ ਦੇ 4 ਮੁਲਜ਼ਮ 7 ਦਿਨ ਦੇ ਪੁਲਿਸ ਰਿਮਾਂਡ ‘ਤੇ”

29 ਅਪ੍ਰੈਲ 2026, ਚੰਡੀਗੜ੍ਹ – ਸ਼ੰਭੂ ਨੇੜੇ ਰੇਲਵੇ ਪਟੜੀ ‘ਤੇ ਹੋਏ ਧਮਾਕੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ 4 ਮੁਲਜ਼ਮਾਂ ਨੂੰ ਅਦਾਲਤ ਵੱਲੋਂ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ।
ਪਟਿਆਲਾ ਪੁਲਿਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਜਾਂਚ ਨੂੰ ਅੱਗੇ ਵਧਾਉਣ ਲਈ ਰਿਮਾਂਡ ਦੀ ਮੰਗ ਕੀਤੀ ਗਈ। ਅਦਾਲਤ ਨੇ ਪੁਲਿਸ ਦੀ ਅਰਜ਼ੀ ਮਨਜ਼ੂਰ ਕਰਦਿਆਂ ਮੁਲਜ਼ਮਾਂ ਨੂੰ ਪੁਲਿਸ ਹਿਰਾਸਤ ਵਿੱਚ ਭੇਜਣ ਦੇ ਆਦੇਸ਼ ਦਿੱਤੇ।
ਇਹ ਧਮਾਕਾ ਲੰਘੇ ਕੱਲ੍ਹ ਸ਼ੰਭੂ ਨੇੜੇ ਰੇਲਵੇ ਟ੍ਰੈਕ ‘ਤੇ ਹੋਇਆ ਸੀ, ਜਿਸ ਨਾਲ ਟ੍ਰੈਕ ਨੂੰ ਨੁਕਸਾਨ ਪਹੁੰਚਿਆ ਸੀ। ਪੁਲਿਸ ਇਸ ਮਾਮਲੇ ਵਿੱਚ ਹੋਰ ਲਿੰਕਾਂ ਅਤੇ ਸਾਜ਼ਿਸ਼ ਦੀ ਜਾਂਚ ਕਰ ਰਹੀ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ, ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਡੂੰਘੀ ਪੁੱਛਗਿੱਛ ਕਰਕੇ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
