Sharp rise in vehicle emissions in Delhi-NCR; immediate intervention needed: Supreme Court
ਦਿੱਲੀ-ਐੱਨ. ਸੀ. ਆਰ. ’ਚ ਵਾਹਨਾਂ ਤੋਂ ਹੋਣ ਵਾਲੀ ਨਿਕਾਸੀ ’ਚ ਭਾਰੀ ਵਾਧਾ, ਤੁਰੰਤ ਦਖਲ ਦੀ ਲੋੜ : ਸੁਪਰੀਮ ਕੋਰਟ
ਨਵੀਂ ਦਿੱਲੀ (ਆਵਾਜ਼ਿ ਕੌਮ ਬਿਊਰੋ)- ਸੁਪਰੀਮ ਕੋਰਟ ਨੇ ਕਿਹਾ ਹੈ ਕਿ ਵਾਹਨਾਂ ਤੋਂ ਹੋਣ ਵਾਲੀ ਨਿਕਾਸੀ ’ਚ ’ਚ ਭਾਰੀ ਵਾਧਾ ਹੋਇਆ ਹੈ। ਇਸ ਸਬੰਧੀ ਤੁਰੰਤ ਦਖਲ ਦੀ ਲੋੜ ਹੈ। ਦਿੱਲੀ ਤੇ ਇਸ ਦੇ ਤਿੰਨ ਗੁਆਂਢੀ ਸੂਬਿਆਂ ਦੀਆਂ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਨਿਰਧਾਰਤ ਸਮਾ ਹੱਦ ਪਾਰ ਕਰ ਚੁਕੇ ਵਾਹਨਾਂ ਨੂੰ ਰਾਸ਼ਟਰੀ ਰਾਜਧਾਨੀ ਖੇਤਰ (ਐੱਨ. ਸੀ. ਆਰ.) ’ਚ ਦਾਖਲ ਹੋਣ ਤੇ ਚਲਾਉਣ ਤੋਂ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ। ਸੁਪਰੀਮ ਕੋਰਟ ਨੇ ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ ਤੇ ਹਰਿਆਣਾ ਦੀਆਂ ਸਰਕਾਰਾਂ, ਦਿੱਲੀ ਨਗਰ ਨਿਗਮ ਤੇ ਦਿੱਲੀ ਪੁਲਸ ਨੂੰ ਵਿਸਤ੍ਰਿਤ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ। ਅਦਾਲਤ ਨੇ ਉਨ੍ਹਾਂ ਨੂੰ ਇਹ ਵੀ ਦੱਸਣ ਲਈ ਕਿਹਾ ਕਿ ਦਿੱਲੀ-ਐੱਨ. ਸੀ. ਆਰ. ’ਚ ਹਵਾ ਦੀ ਗੁਣਵੱਤਾ ਨੂੰ ਕਿਵੇਂ ਕੰਟਰੋਲ ਕੀਤਾ ਜਾ ਰਿਹਾ ਹੈ। ਇਹ ਵੀ ਦੱਸਿਆ ਜਾਏ ਕਿ ਦੇਸ਼ ’ਚ ਹਵਾ ਦੀ ਵਿਗੜਦੀ ਗੁਣਵੱਤਾ ’ਚ ਵਾਹਨਾਂ ਦੀ ਨਿਕਾਸੀ ਦੇ ਯੋਗਦਾਨ ਨੂੰ ਘਟਾਉਣ ਲਈ ਥੋੜ੍ਹੇ ਤੇ ਲੰਬੇ ਸਮੇਂ ’ਚ ਹੋਰ ਕਿਹੜੇ ਉਪਾਅ ਪ੍ਰਸਤਾਵਿਤ ਹਨ ਜਾਂ ਵਿਚਾਰੇ ਜਾ ਰਹੇ ਹਨ? ਅਦਾਲਤ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤਾ ਕਿ ਉਹ ਨਿਕਾਸੀ ਦੇ ਨਿਰਧਾਰਤ ਪੈਮਾਨਿਆਂ ਦੀ ਪਾਲਣਾ ਨਾ ਕਰਨ ਵਾਲੇ ਵਾਹਨਾਂ ਦੀ ਪਛਾਣ, ਨਿਗਰਾਨੀ ਤੇ ਨਿਯਮਤ ਕਰਨ ਲਈ ਚੁੱਕੇ ਜਾ ਰਹੇ ਮੌਜੂਦਾ ਕਦਮਾਂ ਬਾਰੇ ਜਾਣਕਾਰੀ ਪ੍ਰਦਾਨ ਕਰਨ, ਜਿਸ ’ਚ ਪ੍ਰਦੂਸ਼ਣ ਅਧੀਨ ਕੰਟਰੋਲ ਸਰਟੀਫਿਕੇਟ ਲੋੜਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਸ਼ਾਮਲ ਹੈ।

